Breaking NewsPunjabTop News

UP Gangster Mukhtar Ansari Case: ਸੀ.ਐਮ ਮਾਨ ਨੇ ਵਿਰੋਧੀਆਂ ਦੀ ਖੋਲ੍ਹੀ ਪੋਲ, ਕੈਪਟਨ,ਰੰਧਾਵਾ ਦੀ ਚਿੱਠੀ ਕੀਤੀ ਜਨਤਕ

UP Gangster Mukhtar Ansari Case: ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਸੀ.ਐਮ ਭਗਵੰਤ ਮਾਨ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਹਨ। ਸੀਐਮ ਮਾਨ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਨੋਟਿਸ ਜਾਰੀ ਕਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਕੀਲ ਦੀ ਫੀਸ ਬਰਾਬਰ ਵਸੂਲੀ ਜਾਵੇ।

ਉਥੇ ਹੀ ਦੂਜੇ ਪਾਸੇ ਹੁਣ ਸੀ.ਐਮ ਭਗਵੰਤ ਮਾਨ ਨੇ ਟਵੀਟ ਕਰ ਇਕ ਚਿੱਠੀ ਜਨਤਕ ਕੀਤੀ ਹੈ ਜਿਸ ਤੋਂ ਬਾਅਦ ਸਿਆਸਤ ‘ਚ ਭੂਚਾਲ ਆ ਗਿਆ ਹੈ। ਸੀ.ਐਮ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਕਿ ਜੇਲ੍ਹ ਮੰਤਰੀ ਕਹਿ ਰਹੇ ਨੇ ਮੈਨੂੰ ਕੁਛ ਪਤਾ ਨਹੀਂ ..ਮੁੱਖ ਮੰਤਰੀ ਕਹਿ ਰਹੇ ਨੇ ਮੈਂ ਜ਼ਿੰਦਗੀ ਚ ਕਦੇ ਅੰਸਾਰੀ ਨੂੰ ਮਿਲਿਆ ਨਹੀਂ..ਜੇਲ੍ਹਾਂ ਚ ਕੌਣ ਆਇਆ ਕੌਣ ਗਿਆ..ਕਿਸ ਨੂੰ ਪਤਾ ਸੀ?? ਆਹ ਚਿੱਠੀ ਜਨਤਕ ਕਰ ਰਿਹਾ ਹਾਂ..ਲੋਕਾਂ ਨੂੰ ਪਤਾ ਲੱਗਣਾ ਚਾਹੀਦੈ ਕਿ ਤਜਰਬੇਕਾਰ ਸਰਕਾਰ ਕਿਵੇਂ ਚੱਲਦੀ ਸੀ..ਹੋਰ ਖੁਲਾਸੇ ਜਲਦੀ..।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button