Breaking NewsNationalTop News

UP ਦੇ ਗੋਂਡਾ ਚ ਰੇਲ ਹਾਦਸਾ, ਪਟੜੀ ਤੋਂ ਲਹੀ ਡਿਬਰੂਗੜ੍ਹ ਐਕਸਪ੍ਰੈਸ

ਗੋਂਡਾ ਨੇੜੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਇਹ ਹਾਦਸਾ ਹੁੰਦੇ ਹੀ ਸਵਾਰੀਆਂ ਵਿੱਚ ਰੌਲਾ ਪੈ ਗਿਆ। ਜਾਣਕਾਰੀ ਮੁਤਾਬਕ ਟਰੇਨ ਨੰਬਰ 15904 ਡਿਬਰੂਗੜ੍ਹ ਐਕਸਪ੍ਰੈੱਸ ਦਾ ਡੱਬਾ ਪਟੜੀ ਤੋਂ ਉਤਰ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ 10 ਤੋਂ 12 ਡੱਬੇ ਪਟੜੀ ਤੋਂ ਉਤਰ ਗਏ ਹਨ। ਰੇਲਵੇ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਇਹ ਘਟਨਾ ਗੋਂਡਾ ਤੋਂ 30 ਕਿਲੋਮੀਟਰ ਦੂਰ ਝਿਲਾਹੀ ਰੇਲਵੇ ਸਟੇਸ਼ਨ ਦੇ ਕੋਲ ਵਾਪਰੀ ਹੈ। ਗੋਂਡਾ ਤੋਂ ਬਚਾਅ ਟੀਮ ਰਵਾਨਾ ਹੋ ਗਈ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਇਸ ਹਾਦਸੇ ਕਾਰਨ ਗੋਰਖਪੁਰ ਤੋਂ ਲਖਨਊ ਡਾਊਨਲਾਈਨ ‘ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਨਾਲ ਅੱਧੀ ਦਰਜਨ ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button