Press ReleasePunjabTop News

UT ਪ੍ਰਸ਼ਾਸਕ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਲਈ ਹਰਿਆਣਾ ਦੀ ਤਜਵੀਜ਼ ਪ੍ਰਵਾਨ ਨਾ ਕਰਨ : ਬਿਕਰਮ ਸਿੰਘ ਮਜੀਠੀਆ

ਕਿਹਾ ਕਿ ਬੇਨਤੀ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਕਿਉਂਕਿ ਯੂ ਟੀ ਵਿਚ ਹਰਿਆਣਾ ਨੂੰ ਜ਼ਮੀਨ ਦੇਣ ਦਾ ਕੋਈ ਵੀ ਫੈਸਲਾ ਪਿੱਤਰੀ ਸੂਬੇ ਪੰਜਾਬ ਦੀ ਰਜ਼ਾਮੰਦੀ ਤੋਂ ਬਗੈਰ ਨਹੀਂ ਲਿਆ ਜਾ ਸਕਦਾ

ਕਿਹਾ ਕਿ ਤਜਵੀਜ਼ ਉਸੇ ਤਰੀਕੇ ਭਾਵਨਾਵਾਂ ਭੜਕਾਏਗਗੀ ਜਿਵੇਂ ਐਸ ਵਾਈ ਐਲ ਦੇ ਮਾਮਲੇ ਵਿਚ ਹੋਇਆ ਤੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀਆਂ ਭਾਵਨਾਵਾਂ ਮੁਤਾਬਕ ਇਸਦਾ ਵਿਰੋਧ ਕਰਦਾ ਰਹੇਗਾ

ਚੰਡੀਗੜ੍ਹ(ਬਿੰਦੂ ਸਿੰਘ) : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਵੱਲੋਂ ਯੂ ਟੀ ਵਿਚ ਵੱਖਰੀ ਵਿਧਾਨ ਸਭਾ ਸਥਾਪਿਤ ਕਰਨ ਵਾਸਤੇ ਜ਼ਮੀਨ ਦਾ ਵਟਾਂਦਰਾ ਕਰਨ ਦੀ ਤਜਵੀਜ਼ ਨੂੰ ਠੁਕਰਾ ਦੇਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਜਵੀਜ਼ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਹੈ।

ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਵਿਖਾਈਆ ,ਗੁੱਥਮ ਗੁੱਥੀ ਹੋਈਆ ‘ਆਪ’ ਤੇ ਆਂਗਣਵਾੜੀ ਵਰਕਰ D5 Channel Punjabi

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਯੂ ਟੀ ਪ੍ਰਸ਼ਾਸਕ ਨੂੰ ਕੀਤੀ ਗਈ ਬੇਨਤੀ ’ਤੇ ਪ੍ਰਤੀਕਰਮ ਦਿੰਦਿਆਂ ਸੀਨੀਅਰ ਅਕਾਲੀ ਆਗੂ ਨੇ ਪ੍ਰਸ਼ਾਸਕ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਰਿਆਣਾ ਸਰਕਾਰ ਬਿਨਾਂ ਪਿੱਤਰੀ ਰਾਜ ਦੀ ਰਜ਼ਾਮੰਦੀ ਦੇ ਜ਼ਮੀਨ ਦਾ ਵਟਾਂਦਰਾ ਕਰਨ ਵਾਸਤੇ ਬਿਨੈ ਹੀ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਜੇਕਰ ਅਜਿਹੀਆਂ ਬੇਨਤੀਆਂ ਵਿਚਾਰੀਆਂ ਗਈਆਂ ਤਾਂ ਇਸ ਨਾਲ ਅਰਾਜਕਤਾ ਪੈਦਾ ਹੋ ਸਕਦੀ ਹੈ ਕਿਉਂਕਿ ਫਿਰ ਕੋਈ ਵੀ ਪੰਜਾਬ ਤੇ ਹਿਮਾਚਲ ਸਰਕਾਰਾਂ ਨੂੰ ਜ਼ਮੀਨ ਵਟਾਂਦਰੇ ਲਈ ਬੇਨਤੀ ਦੇਣ ਤੋਂ ਰੋਕ ਨਹੀਂ ਸਕੇਗਾ।ਉਹਨਾਂ ਕਿਹਾ ਕਿ ਇਹ ਬਿਨੈ ਪੱਤਰ ਸੰਵਿਧਾਨ ਦੀ ਧਾਰਾ 3 ਦੀ ਵੀ ਉਲੰਘਣਾ ਹੈ ਜਿਸ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਸਿਰਫ ਸੰਸਦ ਹੀ ਰਾਸ਼ਟਰਪਤੀ ਦੀ ਪ੍ਰਵਾਨਗੀ ਨਾਲ ਸੂਬੇ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦੇ ਸਮਰਥ ਹੈ।

ਡੇਰਾ ਪ੍ਰੇਮੀ ਕਤਲ ’ਚ ਸ਼ਾਮਲ ਸ਼ੂਟਰ ਦਾ ਐਨਕਾਉਂਟਰ,ਜ਼ਖ਼ਮੀ ਹਾਲਤ ’ਚ ਕੀਤਾ ਗ੍ਰਿਫ਼ਤਾਰ D5 Channel Punjabi

ਅਕਾਲੀ ਆਗੂ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਇਹ ਵੀ ਕਿਹਾ ਕਿ ਇਹ ਮਾਮਲਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ ਤੇ ਇਸ ਮਾਮਲੇ ਵਿਚ ਵੀ ਭਾਵਨਾਵਾਂ ਉਸੇਤਰੀਕੇ ਭੜਕ ਸਕਦੀਆਂ ਹਨ ਜਿਵੇਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਵਿਚ ਭੜਕੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਕਾਲੇ ਦੌਰ ਵਿਚੋਂ ਲੰਘਿਆ ਹੈ ਤੇਅਜਿਹਾ ਕੁਝ ਨਹੀਂ ਕੀਤਾ ਜਾਣਾ ਚਾਹੀਦਾ ਹੈ ਜਿਸ ਵਿਚ ਖਿੱਤੇ ਦਾ ਮਾਹੌਲ ਖਰਾਬ ਕਰਨ ਦੀ ਸਮਰਥਾ ਹੋਵੇ। ਉਹਨਾਂ ਕਿਹਾ ਕਿ ਹਰਿਆਣਾ ਸਮਝਦਾ ਹੈ ਕਿ ਜੇਕਰ ਉਹ ਵੱਖਰੀ ਵਿਧਾਨ ਸਭਾ ਬਣਾ ਲੈਂਦਾ ਹੈ ਤਾਂ ਚੰਡੀਗੜ੍ਹ ’ਤੇ ਉਸਦਾ ਦਾਅਵਾ ਮਜ਼ਬੂਤਹੋ ਜਾਵੇਗਾ ਪਰ ਉਹ ਇਹ ਨਹੀਂ ਸਮਝ ਰਿਹਾ ਕਿ ਉਹ ਅੱਗ ਨਾਲ ਖੇਡ ਰਿਹਾ ਹੈ।

ਆਹ ਡਾਕਟਰ ਨੇ ਦੱਸਿਆ ਕੈਂਸਰ ਦਾ ਪੱਕਾ ਇਲਾਜ, ਸੁਣੋ! ਬਿਮਾਰੀ ਤੋਂ ਬਚਣ ਲਈ ਕਮਾਲ ਦੇ ਨੁਕਤੇ

ਉਹਨਾਂ ਕਿਹਾ ਕਿ ਅਕਾਲੀ ਦਲ ਇਸ ਏਜੰਡੇ ਦਾ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਜ਼ੋਰਦਾਰ ਵਿਰੋਧ ਕਰਦਾ ਰਹੇਗਾ ਕਿਉਂਕਿ ਇਹ ਤਜਵੀਜ਼ ਅਸਹਿਣਯੋਗ ਤੇ ਅਪ੍ਰਵਾਨਯੋਗਹੈ। ਸਰਦਾਰ ਮਜੀਠੀਆ ਨੇ ਪ੍ਰਸ਼ਾਸਕ ਨੂੰ ਇਹ ਵੀ ਦੱਸਿਆ ਕਿ ਹਰਿਆਣਾ ਸਰਕਾਰ ਦੀ ਬੇਨਤੀ ਪੰਜਾਬ ਪੁਨਰਗਠਨ ਐਕਟ 1966, ਰਾਜੀਵ-ਲੌਗੋਂਵਾਲ ਸਮਝੌਤੇ ਅਤੇ ਸੰਘੀ ਢਾਂਚੇ ਦੀ ਭਾਵਨਾ ਦੇ ਵੀ ਉਲਟ ਹੈ ਕਿਉਂਕਿ ਇਸ ਬੇਨਤੀ ’ਤੇ ਇਕਪਾਸੜ ਫੈਸਲਾ ਪੰਜਾਬ ਨਾਲ ਵਿਤਕਰਾ ਹੋਵੇਗਾ। ਪੰਜਾਬ ਦੇ ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਦੀ ਸਥਾਪਨਾ ਖਰੜ ਤਹਿਸੀਲ ਦੇ 22 ਪੰਜਾਬੀ ਬੋਲਦੇ ਪਿੰਡਾਂ ਦਾ ਉਜਾੜਾ ਕਰ ਕੇ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਸ ਸਦਕਾ ਚੰਡੀਗੜ੍ਹ ’ਤੇ ਪੰਜਾਬ ਦਾ ਕੁਦਰਤੀ ਅਧਿਕਾਰ ਬਣ ਜਾਂਦਾ ਹੈ ਤੇ ਇਸ ਤੱਥ ਦਾ ਕੇਂਦਰ ਸਰਕਾਰ ਜਾਂ ਹਰਿਆਣਾ ਨੇ ਕਦੇ ਵੀ ਖੰਡਨ ਨਹੀਂ ਕੀਤਾ।

ਮਰਨ ਵਰਤ ਬੈਠਿਆ ਕਿਸਾਨ ਆਗੂ ਡੱਲੇਵਾਲ, ਸਿਹਤ ਨਾਲ ਜੁੜੀ ਵੱਡੀ ਖ਼ਬਰ, ਮੌਕੇ ‘ਤੇ ਪਹੁੰਚੀ ਡਾਕਟਰਾਂ ਦੀ ਟੀਮ!

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਇਕ ਸਥਾਪਿਤ ਰਵਾਇਤ ਹੈ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਕੀਤੀ ਜਾਂਦੀ ਹੈ ਤਾਂ ਰਾਜਧਾਨੀ ਹਮੇਸ਼ਾ ਪਿੱਤਰੀ ਰਾਜ ਕੋਲ ਰਹਿ ਜਾਂਦਾ ਸੀ। ਉਹਨਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਅਤੇ ਬਾਅਦ ਵਿਚ 1970 ਵਿਚ ਕੇਂਦਰ ਸਰਕਾਰ ਵੱਲੋਂ ਕੀਤੇ ਐਲਾਨ ਵਿਚ ਸਪਸ਼ਟ ਕੀਤਾ ਗਿਆ ਕਿ ਚੰਡੀਗੜ੍ਹ ਪੰਜਾਬ ਨੂੰ ਮਿਲੇਗਾ। ਹਰਿਆਣਾ ਨੂੰ ਸਿਰਫ ਆਰਜ਼ੀ ਦਫਤਰ ਤੇ ਰਿਹਾਇਸ਼ੀ ਥਾਂ ਉਦੋਂ ਤੱਕ ਲਈ ਦਿੱਤੀ ਗਈ ਜਦੋਂ ਤੱਕ ਉਹ ਆਪਣੀ ਵੱਖਰੀ ਰਾਜਧਾਨੀ ਸਥਾਪਿਤ ਨਹੀਂ ਕਰ ਲੈਂਦਾ। ਉਹਨਾਂ ਕਿਹਾ ਕਿ ਇਹਨਾਂ ਗਰੰਟੀਆਂ ਨੂੰ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਹੋਰ ਮਜ਼ਬੂਤ ਕੀਤਾ ਗਿਆ ਤੇ ਚੰਡੀਗੜ੍ਹ ’ਤੇ ਸਿਰਫ ਪੰਜਾਬ ਦਾ ਅਧਿਕਾਰ ਸਥਾਪਿਤ ਕੀਤਾ ਗਿਆ ਜਿਸਦੀ ਪੁਸ਼ਟੀ ਬਾਅਦ ਵਿਚ ਸੰਸਦ ਨੇ ਵੀ ਕੀਤੀ।

ਕਸੂਤਾ ਫਸਿਆ ਸੁਮੇਧ ਸੈਣੀ, SIT ਦਾ ਐਕਸ਼ਨ! D5 Channel Punjabi

ਸਰਦਾਰ ਮਜੀਠੀਆ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਵਾਸਤੇ ਸਮੇਂ ਸਮੇਂ ’ਤੇ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ ਤੇ ਯੂ ਟੀ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਉਹ ਰਿਕਾਰਡ ਦਰੁੱਸਤ ਕਰਨ। ਉਹਨਾਂ ਕਿਹਾ ਕਿ ਜਦੋਂ ਤੋਂ ਰਾਜ ਦਾ ਪੁਨਰਗਠਨ ਹੋਇਆ ਹੈ, ਚੰਡੀਗੜ੍ਹ ਵਿਚ ਅਫਸਰਾਂ ਦੀ ਤਾਇਨਾਤੀ ਪੰਜਾਬ ਤੇ ਹਰਿਆਣਾ ਵਿਚਾਲੇ 60:40 ਅਨੁਪਾਤ ਅਨੁਸਾਰ ਹੀਹੋਈ ਹੈ। ਉਹਨਾਂ ਕਿਹਾ ਕਿ ਸਮੇਂ ਸਮੇਂ ਸਿਰ ਇਸਨੁੰ ਕਮਜ਼ੋਰ ਕੀਤਾ ਗਿਆ ਤੇ ਯੂ ਟੀ ਦਾ ਵੱਖਰਾ ਕੇਡਰ ਬਣਾਇਆ ਗਿਆ ਤੇ ਹੁਣ ਏ ਜੀ ਐਮ ਯੂ ਟੀ ਅਤੇ ਡੀ ਏ ਐਨ ਆਈ ਪੀ ਐਸ ਅਫਸਰ ਹੀ ਚੰਡੀਗੜ੍ਹ ਵਿਚ ਪ੍ਰਮੁੱਖ ਅਹੁਦਿਆਂ ’ਤੇ ਤਾਇਨਾਤ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਯੂ ਟੀ ਪ੍ਰਸ਼ਾਸਨ ਵੱਲੋਂ ਅਹਿਮ ਅਹੁਦਿਆਂ ਤੋਂ ਪੰਜਾਬ ਕੇਡਰ ਦੇ ਅਫਸਰਾਂ ਨੁੰ ਹਟਾ ਦਿੱਤਾ ਗਿਆ।

ਕਿਸਾਨਾਂ ਤੇ ਟਰੱਕ ਡਰਾਇਵਰਾਂ ‘ਚ ਖੜਕੀ, ਡਰਾਇਵਰਾਂ ਨੇ ਪੁੱਟੇ ਬੈਰੀਕੇਡ, ਤੋੜੀਆਂ ਰੋਕਾਂ! D5 Channel Punjabi

ਉਹਨਾਂ ਜ਼ੋਰਦੇ ਕੇ ਕਿਹਾ ਕਿ ਚੰਡੀਗੜ੍ਹ ਵਿਚ ਕੇਂਦਰੀ ਤਨਖਾਹ ਦਰਾਂ ਲਾਗੂ ਕਰਨ ਦਾ ਫੈਸਲਾ ਵੀ ਸੰਘੀ ਸਿਧਾਂਤਾਂ ਦੇ ਉਲਟ ਹੈ ਤੇ ਇਹ ਯੂ ਟੀ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵੱਲ ਸੇਧਤ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਯੂ ਟੀ ਵਿਚ ਪੰਜਾਬੀ ਦੇ ਰੁਤਬੇ ਨੂੰ ਕਮਜ਼ੋਰ ਕਰਨਾ ਚਿੰਤਾ ਦਾ ਵਿਸ਼ਾ ਹੈ ਅਤੇ ਇਸਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਦੀ ਬੇਨਤੀ ਨੂੰ ਠੁਕਰਾ ਦੇਣ ਅਤੇ ਨਾਲ ਹੀ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਸਿਫਾਰਸ਼ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button