InternationalTop News

Venezuela’ ਦੇ 65 billion barrel oil ਭੰਡਾਰ ਲਈ ਅਮਰੀਕਾ ਨਾਲ ‘ਸਭ ਤੋਂ ਵੱਡਾ ਤੇਲ ਸੌਦਾ

 ਟਰੰਪ ਦਾ ਦਾਅਵਾ ਟਰੰਪ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਰਾਹੀਂ ਇਸ ਸਮਝੌਤੇ ਦਾ ਐਲਾਨ ਕਰਦਿਆਂ ਇਸ ਨੂੰ  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਨੇ ਵੇਨੇਜ਼ੁਏਲਾ ਦੇ ਕਰੀਬ 65 ਅਰਬ ਬੈਰਲ ਤੇਲ ਭੰਡਾਰ ’ਤੇ ਕੰਟਰੋਲ ਹਾਸਲ ਕਰਨ ਲਈ ਇੱਕ ਸਮਝੌਤਾ ਕੀਤਾ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਰਾਹੀਂ ਇਸ ਸਮਝੌਤੇ ਦਾ ਐਲਾਨ ਕਰਦਿਆਂ ਇਸ ਨੂੰ ਦੁਨੀਆਂ ਦੇ ਇਤਿਹਾਸ ਦਾ ਸਭ ਤੋਂ ਵੱਡਾ ਤੇਲ ਸੌਦਾ ਕਰਾਰ ਦਿੱਤਾ। ਟਰੰਪ ਮੁਤਾਬਕ ਇਸ ਸਮਝੌਤੇ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ, ਰੱਖਿਆ ਮੰਤਰੀ ਪੀਟ ਹੇਗਸੇਥ ਅਤੇ ਵੇਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਡੇਲਸੀ ਰੋਡ੍ਰਿਗੇਜ਼ ਵਿਚਾਲੇ ਗੱਲਬਾਤ ਹੋਈ ਸੀ। ਹਾਲਾਂਕਿ ਸਮਝੌਤੇ ਦੀਆਂ ਸ਼ਰਤਾਂ ਅਤੇ ਇਸ ਨੂੰ ਲਾਗੂ ਕਰਨ ਦੇ ਤਰੀਕੇ ਬਾਰੇ ਤੁਰੰਤ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ। ਵੇਨੇਜ਼ੁਏਲਾ ਸਰਕਾਰ ਦੇ ਪ੍ਰੈੱਸ ਦਫ਼ਤਰ ਤੋਂ ਇਸ ਮਾਮਲੇ ਸਬੰਧੀ ਪ੍ਰਤੀਕਰਮ ਮੰਗਿਆ ਗਿਆ, ਪਰ ਖ਼ਬਰ ਲਿਖੇ ਜਾਣ ਤੱਕ ਕੋਈ ਅਧਿਕਾਰਤ ਜਵਾਬ ਨਹੀਂ ਮਿਲਿਆ ਸੀ।
ਟਰੰਪ ਨੇ ਸ਼ੁੱਕਰਵਾਰ ਸ਼ਾਮ ਸੋਸ਼ਲ ਮੀਡੀਆ ਰਾਹੀਂ ਸੰਕੇਤ ਦਿੱਤਾ ਕਿ ਵੇਨੇਜ਼ੁਏਲਾ ਨਾਲ ਹੋਇਆ ਇਹ ਸਮਝੌਤਾ ਨਿੱਜੀ ਖੇਤਰ ਦੀ ਭਾਗੀਦਾਰੀ ਵਾਲੀ ਵਿਵਸਥਾ ਦਾ ਹਿੱਸਾ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਨਿੱਜੀ ਕੰਪਨੀਆਂ ਇਸ ਸਮਝੌਤੇ ਵਿੱਚ ਕਿਸ ਤਰੀਕੇ ਨਾਲ ਸ਼ਾਮਲ ਹੋਣਗੀਆਂ ਅਤੇ ਵੇਨੇਜ਼ੁਏਲਾ ਦੇ ਤੇਲ ਭੰਡਾਰ ’ਤੇ ਅਮਰੀਕੀ ਕੰਟਰੋਲ ਦਾ ਸਰੂਪ ਕੀ ਹੋਵੇਗਾ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਇਸ ਸਮਝੌਤੇ ਨਾਲ ਵੇਨੇਜ਼ੁਏਲਾ ਵਿੱਚ ਕਰੀਬ 100 ਅਰਬ ਅਮਰੀਕੀ ਡਾਲਰ ਦੇ ਨਿੱਜੀ ਨਿਵੇਸ਼ ਦਾ ਰਾਹ ਖੁੱਲ੍ਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਅਮਰੀਕਾ ਵਿੱਚ ਗੈਸ ਦੀਆਂ ਕੀਮਤਾਂ ਘਟਾਉਣ ਵਿੱਚ ਵੀ ਮਦਦ ਮਿਲ ਸਕਦੀ ਹੈ। ਰੂਬੀਓ ਨੇ ਇਸ ਨੂੰ ਅਮਰੀਕਾ ਅਤੇ ਵੇਨੇਜ਼ੁਏਲਾ ਦੇ ਲੋਕਾਂ ਦੋਵਾਂ ਲਈ ਵੱਡੀ ਜਿੱਤ ਕਰਾਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button