PunjabTop News

Vicky Middukhera Murder Case: ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ‘ਚ ਨਾਮਜ਼ਦ ਸ਼ਗਨਪ੍ਰੀਤ ਨੂੰ ਜਲਦੀ ਹੀ ਭਾਰਤ ਲਿਆ ਸਕਦੀ ਹੈ ਪੁਲਿਸ

Vicky Middukhera Murder Case: ਮੁਹਾਲੀ ‘ਚ  SOI  ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਵਿੱਚ ਨਾਮਜ਼ਦ ਸ਼ਗਨਪ੍ਰੀਤ ‘ਤੇ ਪੁਲਿਸ ਜਲਦੀ ਹੀ ਸ਼ਿਕੰਜਾ ਕੱਸ ਸਕਦੀ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਮਿੱਡੂਖੇੜਾ ਲਾਰੈਂਸ ਗੈਂਗ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਆਸਟ੍ਰੇਲੀਆ ਭੱਜ ਗਿਆ ਸੀ।

ਪੁਲਿਸ ਜਲਦ ਹੀ ਸ਼ਗਨਪ੍ਰੀਤ ਨੂੰ ਭਾਰਤ ਲਿਆ ਕੇ ਐੱਸਓਆਈ ਆਗੂ ਦੇ ਕਤਲ ਦੀ ਜਾਂਚ ‘ਚ ਪੁੱਛਗਿੱਛ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਪੁਲੀਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੰਬੀਹਾ ਗੈਂਗ ਦੇ ਸ਼ੂਟਰਾਂ ਵੱਲੋਂ 7 ਮਈ 2021 ਨੂੰ ਦਿਨ ਦਿਹਾੜੇ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button