ਵਿਜੀਲੈਂਸ ਬਿਊਰੋ ਨੇ ਜਾਅਲੀ ਦਸਤਾਵੇਜ਼ਾਂ ਨਾਲ ਸਰਕਾਰੀ ਨੌਕਰੀ ਲਗਵਾਉਣ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ
Vigilance Bureau arrested a private person who took bribe of Rs 15,000 in exchange for getting a government job with fake documents.
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਿਕ ਅਦਾਲਤ ਨੇ ਮੁਲਜਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ਜਿਸ ਦੌਰਾਨ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੇ ਸ਼ਿਕਾਇਤਕਰਤਾ ਸਾਬਰ ਖਾਨ ਵਾਸੀ ਹੰਡਿਆਇਆ, ਜ਼ਿਲ੍ਹਾ ਬਰਨਾਲਾ ਨੂੰ ਝੂਠਾ ਦਾਅਵਾ ਕੀਤਾ ਹੈ ਕਿ ਉਸ ਦੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ.ਓ.) ਤੱਕ ਪਹੁੰਚ ਹੈ ਅਤੇ ਉਹ ਉਸ ਨੂੰ ਵਿਸ਼ੇਸ਼ ਕੋਟੇ ਤਹਿਤ ਸੀ.ਐੱਮ.ਓ. ਵਿਚ ਨਿੱਜੀ ਅਧਿਕਾਰੀ ਵਜੋਂ ਭਰਤੀ ਕਰਵਾ ਦੇਵੇਗਾ ਜਿਸ ਲਈ ਨੌਕਰੀ ਬਦਲੇ ਉਸ ਨੂੰ 6 ਲੱਖ ਰੁਪਏ ਦੀ ਰਿਸ਼ਵਤ/ਖਰਚਾ ਦੇਣਾ ਪਵੇਗਾ।
Punjab Police ਦੀ ਵੱਡੀ ਕਾਰਵਾਈ! ਗੈਂਗਸਟਰਾਂ ‘ਤੇ ਪੈ ਗਿਆ ਛਾਪਾ! ਚਾਰੇ ਪਾਸੇ ਮਚਿਆ ਹੜਕੰਪ | D5 Channel Punjabi
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਕੋਲੋਂ ਇਸੇ ਕੰਮ ਬਦਲੇ 15,000 ਰੁਪਏ ਲੈ ਚੁੱਕਾ ਹੈ ਅਤੇ ਹੁਣ ਫਾਈਲ/ਕੇਸ ‘ਤੇ ਦਸਤਖਤ ਕਰਵਾਉਣ ਅਤੇ ਅੱਗੇ ਸਬੰਧਤ ਅਧਿਕਾਰੀ ਤੋਂ ਮਨਜ਼ੂਰੀ ਦਿਵਾਉਣ ਲਈ ਹੋਰ 25,000 ਰੁਪਏ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਸੰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਦੋਸ਼ੀ ਸੰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਉਸ ਦੀ ਭਰਤੀ ਬਾਰੇ ਯਕੀਨ ਦਿਵਾਉਣ ਲਈ ਜਾਅਲੀ ਨਿਯੁਕਤੀ ਪੱਤਰ ਅਤੇ ਹੋਰ ਸਬੰਧਤ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਲਈ ਸ਼ਿਕਾਇਤਕਰਤਾ ਨੂੰ ਭਰਮਾ ਲਿਆ ਸੀ।
Kaumi Insaaf Morcha ਅੱਗੇ ਝੁਕਿਆ CM Mann! ਪਿੰਡਾਂ ਚ ਸਰਪੰਚਾਂ ਨੇ ਕੀਤਾ ਵੱਡਾ ਐਲਾਨ | D5 Channel Punjabi
ਬੁਲਾਰੇ ਨੇ ਅੱਗੇ ਦੱਸਿਆ ਕਿ ਸੰਦੀਪ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਐਫ.ਆਈ.ਆਰ ਨੰਬਰ 8 ਮਿਤੀ 13-02-2013 ਤਹਿਤ ਵਿਜੀਲੈਂਸ ਬਿਊਰੋ, ਉਡਣ ਦਸਤਾ, ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕੰਮ ਕਰਨ ਦੇ ਢੰਗ ਦਾ ਪਰਦਾਫਾਸ਼ ਕਰਨ ਅਤੇ ਕਿਸੇ ਹੋਰ ਪ੍ਰਾਈਵੇਟ/ਸਰਕਾਰੀ ਕਰਮਚਾਰੀਆਂ ਸਮੇਤ ਉਸਦੇ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.