PunjabTop News

Vigilance Department ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਿਜਲੀ ਬੋਰਡ ਦੇ ਅਧਿਕਾਰੀਆਂ ਵਿਰੁੱਧ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਵਿਜੀਲੈਂਸ ਵਿਭਾਗ ਵੱਲੋਂ ਸਾਲ 2018 ਵਿੱਚ ਸ਼ੁਰੂ ਹੋਈ ਇੱਕ ਇਨਕੁਆਰੀ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੁੱਖ ਦਫ਼ਤਰ ਵੱਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।     ਇਸ ਸਾਰੇ ਮਾਮਲੇ ਦਾ ਖੁਲਾਸਾ ਕਰਦਿਆਂ ਸ਼ਿਕਾਇਤਕਰਤਾ ਹਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਸਾਲ 2017 ਵਿੱਚ ਉਨ੍ਹਾਂ ਨੇ ‘ਗੋਲਡਨ ਇਨ’ ਨਾਮੀ ਇੱਕ ਹੋਟਲ ਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਦੇ ਬਿਜਲੀ ਬੋਰਡ ਦੇ ਤਤਕਾਲੀ ਐਸ.ਡੀ.ਓ. ਮਨਦੀਪ ਸਿੰਘ (ਜੋ ਕਿ ਹੁਣ ਐਕਸੀਅਨ ਸਿਵਲ ਲਾਈਨਜ਼ ਵਜੋਂ ਤਾਇਨਾਤ ਹਨ) ਅਤੇ ਉਨ੍ਹਾਂ ਦੇ ਸਾਥੀ ਜੇ.ਈਜ਼—ਜਿਨ੍ਹਾਂ ਵਿੱਚ ਨਿਰੰਕਾਰ ਸਿੰਘ, ਦੀਪਇੰਦਰ, ਰਾਜੇਸ਼ ਕੁਮਾਰ ਅਤੇ ਅਸ਼ੋਕ ਕੁਮਾਰ ਖੁੱਲਰ ਆਦਿ ਸ਼ਾਮਲ ਸਨ—ਵੱਲੋਂ ਉਨ੍ਹਾਂ ਨੂੰ ਨਾਜਾਇਜ਼ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ ਗਿਆ। ਪੀੜਤ ਅਨੁਸਾਰ, ਅਧਿਕਾਰੀਆਂ ਵੱਲੋਂ ਨਾਜਾਇਜ਼ ਤੌਰ ‘ਤੇ ਚੋਰੀ ਦਾ ਕੇਸ ਪਾਉਣ ਦਾ ਡਰਾਵਾ ਦੇ ਕੇ ਰਿਸ਼ਵਤ ਲਈ ਗਈ ਅਤੇ ਲਗਾਤਾਰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਗਿਆ।        ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਧੱਕੇਸ਼ਾਹੀ ਵਿਰੁੱਧ ਸਾਲ 2018 ਵਿੱਚ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਹਾਲਾਂਕਿ ਇਸ ਮਾਮਲੇ ਨੂੰ ਦਬਾਉਣ ਲਈ ਕਈ ਕੋਸ਼ਿਸ਼ਾਂ ਹੋਈਆਂ ਅਤੇ ਵਿਭਾਗੀ ਪੱਧਰ ‘ਤੇ ਵੀ ਕਈ ਤਰ੍ਹਾਂ ਦੀਆਂ ਕਥਿਤ ਝੂਠੀਆਂ ਪੜਤਾਲਾਂ ਕਰਵਾਈਆਂ ਗਈਆਂ, ਪਰ ਉਨ੍ਹਾਂ ਨੇ ਹਾਰ ਨਹੀਂ ਮੰਨੀ। ਉਨ੍ਹਾਂ ਦੱਸਿਆ ਕਿ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਦੀ ਆਪਸੀ ਮਿਲੀਭੁਗਤ ਅਤੇ ਸਾਂਝੇ ਹਿੱਤਾਂ ਕਾਰਨ ਜਾਂਚ ਨੂੰ ਲੰਬਾ ਖਿੱਚਿਆ ਗਿਆ। ਆਖ਼ਰਕਾਰ, ਬੜੀ ਮੁਸ਼ੱਕਤ ਤੋਂ ਬਾਅਦ ਜਦੋਂ ਮੁੜ ਪੜਤਾਲ (ਰੀ-ਓਪਨ ਇਨਕੁਆਰੀ) ਕਰਵਾਈ ਗਈ ਤਾਂ ਸਾਰੇ ਤੱਥ ਅਤੇ ਸੱਚਾਈ ਸਾਹਮਣੇ ਆ ਗਏ।        ਲਗਭਗ ਅੱਠ ਸਾਲਾਂ ਦੀ ਲੰਬੀ ਲੜਾਈ ਅਤੇ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਹੁਣ ਵਿਜੀਲੈਂਸ ਨੇ ਸਖ਼ਤ ਕਦਮ ਚੁੱਕਦਿਆਂ ਦੋਸ਼ੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ। ਵਿਜੀਲੈਂਸ ਟੀਮ ਨੇ ਕਾਰਵਾਈ ਕਰਦਿਆਂ ਮਾਮਲੇ ਨਾਲ ਜੁੜੇ ਦਵਿੰਦਰ ਜੀ ਸਮੇਤ ਸੰਬੰਧਿਤ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੀੜਤ ਹਰਪਾਲ ਸਿੰਘ ਨੇ ਇਸ ਕਾਰਵਾਈ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਦੇਰ ਨਾਲ ਹੀ ਸਹੀ, ਪਰ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ। ਇਸ ਕਾਰਵਾਈ ਨਾਲ ਭ੍ਰਿਸ਼ਟ ਅਧਿਕਾਰੀਆਂ ਵਿੱਚ ਭਾਰੀ ਹੜਕੰਪ ਮਚ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button