Breaking NewsD5 specialEntertainmentIndiaNewsTop News

Vijay Babu ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਨਵੀਂ ਦਿੱਲੀ : ਸਾਊਥ ਅਦਾਕਾਰ ਵਿਜੇ ਬਾਬੂ ਨੂੰ ਜਿਨਸੀ ਸ਼ੋਸ਼ਣ ਮਾਮਲੇ ‘ਚ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਪੂਰੇ ਮਾਮਲੇ ‘ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੁੱਧਵਾਰ ਯਾਨੀ ਕਿ ਅੱਜ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਤੋਂ ਵਿਜੇ ਬਾਬੂ ਨੂੰ ਮਿਲੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਕੀਤੀ ਅਤੇ ਇਸ ਦੌਰਾਨ ਅਦਾਲਤ ਨੇ ਇਸ ਅਗਾਊਂ ਜ਼ਮਾਨਤ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ’ਤੇ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਹਨ।

Bhagwant Mann Marriage : CM Mann ਦੇ ਵਿਆਹ ਦਾ ਅਸਲ ਸੱਚ? ਦੇਖੋ ਕਿਹਦੇ ਨਾਲ ਹੋ ਰਿਹਾ? | D5 Channel Punjabi

ਦਰਅਸਲ ਵਿਜੇ ਹਾਈਕੋਰਟ ਤੋਂ ਵਿਜੇ ਦੀ ਅਗਾਊਂ ਜ਼ਮਾਨਤ ਦੇ ਖਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਕੇਰਲ ਸਰਕਾਰ ਦੇ ਵਕੀਲ ਨੇ ਵੀ ਇਸ ਪਟੀਸ਼ਨ ’ਤੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਸੀ, ਜਿਸ ਕਾਰਨ ਇਸ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਯਾਨੀ 6 ਜੁਲਾਈ ਨੂੰ ਸੁਣਵਾਈ ਹੋਈ ਹੈ।

LPG Gas Price Today : Center ਨੇ ਹੁਣੇ ਦਿੱਤਾ ਵੱਡਾ ਝਟਕਾ! ਜਾਰੀ ਕਰਤਾ ਫ਼ਰਮਾਨ | D5 Channel Punjabi

ਅਦਾਲਤ ਨੇ ਸੁਣਵਾਈ ਦੌਰਾਨ ਕੇਰਲ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਵਿਜੇ ਬਾਬੂ ਦੀ ਅਗਾਊਂ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਵਿਜੇ ਬਾਬੂ ‘ਤੇ ਕੁਝ ਸ਼ਰਤਾਂ ਵੀ ਲਗਾਈਆਂ ਹਨ। ਵਿਜੇ ਬਾਬੂ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸੂਬਾ ਨਹੀਂ ਛੱਡ ਸਕਦੇ ਇਸ ਦੇ ਅਦਾਲਤ ਨੇ ਖ਼ਾਸ ਰੋਕ ਲਗਾਈ ਹੈ। ਅਦਾਲਤ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਅਦਾਕਾਰਾ ਜਾਂ ਇਸ ਕੇਸ ਨਾਲ ਸਬੰਧਤ ਕੋਈ ਪੋਸਟ ਸੋਸ਼ਲ ਮੀਡੀਆ ’ਤੇ ਸਾਂਝੀ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button