Breaking NewsD5 specialEntertainmentIndiaNewsSportsTop News

 Virat Kohli ਅਤੇ Anushka Sharma ਦੀ ਧੀ ਨੂੰ ਬਲਾਤਕਾਰ ਦੀ ਧਮਕੀ ਦੇਣ ਵਾਲਾ ਹੈਦਰਾਬਾਦ ਤੋਂ ਗ੍ਰਿਫ਼ਤਾਰ

ਮੁੰਬਈ : ਮੁੰਬਈ ਪੁਲਿਸ ਨੇ ਹਾਲ ‘ਚ ਟੀ – 20 ਵਿਸ਼ਵ ਕੱਪ ‘ਚ ਭਾਰਤ ਦੀ ਲਗਾਤਾਰ ਹਾਰ ਤੋਂ ਬਾਅਦ ਕ੍ਰਿਕੇਟਰ ਵਿਰਾਟ ਕੋਹਲੀ ਦੀ ਧੀ ਨੂੰ ਆਨਲਾਇਨ ਬਲਾਤਕਾਰ ਦੀ ਧਮਕੀ ਦੇਣ ਵਾਲੇ 23 ਸਾਲਾ ਵਿਅਕਤੀ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਪਿਛਲੇ ਦਿਨੀਂ ਵਿਰਾਟ ਕੋਹਲੀ ਨੂੰ ਟੀ-20 ਵਿਸ਼ਵ ਕੱਪ ’ਚ ਪਾਕਿਸਤਾਨ ਹੱਥੋਂ ਟੀਮ ਇੰਡੀਆ ਦੀ ਹਾਰ ਤੇ ਫਿਰ ਮੁਹੰਮਦ ਸ਼ਾਮੀ ਦਾ ਸਮਰਥਨ ਕਰਨ ਕਾਰਨ ਕਾਫੀ ਟਰੋਲ ਕੀਤਾ ਗਿਆ ਸੀ।

Khabran Da Sira: ਕਿਸਾਨਾਂ ਨੇ ਘੇਰਿਆ ਮੁੱਖ ਮੰਤਰੀ, ਕਸੂਤੇ ਫਸੇ ਅਕਾਲੀ, ਕੈਪਟਨ ਨੂੰ ਕੀਤਾ ਤਲਬ D5 Channel Punjabi

ਹੱਦ ਤਾਂ ਉਦੋਂ ਹੋ ਗਈ ਜਦੋਂ ਟਰੋਲਰਜ਼ ਨੇ ਅਨੁਸ਼ਕਾ-ਵਿਰਾਟ ਦੀ 10 ਮਹੀਨੇ ਦੀ ਬੇਟੀ ਨੂੰ ਵੀ ਨਿਸ਼ਾਨਾ ਬਣਾਇਆ ਤੇ ਉਸ ਦਾ ਸ਼ੋਸ਼ਣ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਲਾਕਾਰਾਂ ਸਮੇਤ ਕਈ ਲੋਕਾਂ ਨੇ ਇਸ ’ਤੇ ਇਤਰਾਜ਼ ਜਤਾਇਆ ਤੇ ਦਿੱਲੀ ਮਹਿਲਾ ਕਮਿਸ਼ਨ ਵੀ ਇਸ ਮਾਮਲੇ ’ਚ ਸਰਗਰਮ ਹੋ ਗਈ।

ਅਕਾਲੀਆਂ ਦੇ ਖੋਲ੍ਹੇ ਭੇਤ, CM ਚੰਨੀ ਨੇ ਕੱਢੀਆਂ ਰੜਕਾਂ, ਫੇਰ ਭੜਕੇ ਅਕਾਲੀ ? D5 Channel Punjabi

ਇਸ ਦੇ ਨਾਲ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੰਬਈ ਪੁਲਿਸ ਨੇ ਵੀ ਇਸ ’ਤੇ ਤੁਰੰਤ ਕਾਰਵਾਈ ਕੀਤੀ ਤੇ ਰਾਮਨਾਗੇਸ਼ ਨਾਂ ਦੇ ਵਿਅਕਤੀ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਮਨਾਗੇਸ਼ ਸਾਫਟਵੇਅਰ ਇੰਜੀਨੀਅਰ ਹੈ ਤੇ ਫੂਡ ਡਿਲੀਵਰੀ ਐਪ ’ਚ ਕੰਮ ਕਰਦਾ ਹੈ। ਇਹ ਵਿਅਕਤੀ ਟਵਿਟਰ ’ਤੇ @Criccrazyygirl ਨਾਂ ਦਾ ਟਵਿਟਰ ਅਕਾਊਂਟ ਚਲਾਉਂਦਾ ਹੈ, ਜਿਸ ਨੂੰ ਹੁਣ ਡਿਲੀਟ ਕਰ ਦਿੱਤਾ ਗਿਆ ਹੈ। ਵਿਰਾਟ ਦੀ ਬੇਟੀ ਨੂੰ ਇਸ ਅਕਾਊਂਟ ਤੋਂ ਸ਼ੋਸ਼ਣ ਦੀ ਧਮਕੀ ਦਿੱਤੀ ਗਈ ਸੀ।

ਵਿਧਾਨ ਸਭਾ ‘ਚ ਗੂੰਜਿਆ ਕਿਸਾਨੀ ਮੁੱਦਾ, ਖੁਸ਼ ਹੋਏ ਕਿਸਾਨ, ਮਿਲੇਗੀ ਖੁਸ਼ਖਬਰੀ D5 Channel Punjabi

ਫ਼ਿਲਮ ਅਦਾਕਾਰ ਤੇ ਨਿਰਦੇਸ਼ਕ ਫਰਹਾਨ ਅਖ਼ਤਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤੇ ਜਾਣ ’ਤੇ ਖ਼ੁਸ਼ੀ ਤਾਂ ਜ਼ਾਹਿਰ ਕੀਤੀ ਹੈ ਪਰ ਨਾਲ ਹੀ ਮਹਿਲਾ ਪੱਤਰਕਾਰਾਂ ਨੂੰ ਲੈ ਕੇ ਆਪਣੀ ਚਿੰਤਾ ਵੀ ਜ਼ਾਹਿਰ ਕੀਤੀ ਹੈ। ਫਰਹਾਨ ਨੇ ਆਪਣੇ ਟਵੀਟ ’ਚ ਲਿਖਿਆ, ‘ਮੈਨੂੰ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਮੁੰਬਈ ਪੁਲਸ ਉਥੇ ਪਹੁੰਚ ਗਈ ਹੈ ਤੇ ਲੜਕੀ ਨੂੰ ਬਦਸਲੂਕੀ ਕਰਨ ਦੀ ਧਮਕੀ ਦੇਣ ਵਾਲੇ ਘਟੀਆ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਮੈਨੂੰ ਉਮੀਦ ਹੈ ਕਿ ਮਹਿਲਾ ਪੱਤਰਕਾਰਾਂ ਲਈ ਵੀ ਅਜਿਹੀ ਹੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੂੰ ਲਗਭਗ ਰੋਜ਼ਾਨਾ ਹੀ ਸ਼ੋਸ਼ਣ ਦੀਆਂ ਧਮਕੀਆਂ ਮਿਲਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button