Breaking NewsD5 specialEntertainmentNews

Vivek Oberoi ਨੇ ਲਈ ਲਗਵਾਈ ਕੋਰੋਨਾ ਦੀ ਪਹਿਲੀ ਖੁਰਾਕ

ਮੁੰਬਈ : ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਅਦਾਕਾਰ ਵਿਵੇਕ ਓਬਰਾਏ ਨੇ ਵੀ ਟੀਕਾ ਲਗਵਾ ਲਿਆ ਹੈ। ਅਦਾਕਾਰ ਨੇ ਸ਼ਨੀਵਾਰ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਲਈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਨੂੰ ਲੈ ਕੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ ਅਤੇ ਪ੍ਰਸ਼ੰਸਕਾਂ ਨੂੰ ਇਕ ਖ਼ਾਸ ਮੈਸੇਜ ਵੀ ਦਿੱਤਾ ਹੈ।

 

View this post on Instagram

 

A post shared by Vivek Oberoi (@vivekoberoi)

ਵਿਵੇਕ ਓਬਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੋਵਿਡ ਟੀਕਾ ਲਗਵਾਉਂਦੇ ਹੋਏ ਦੀ ਆਪਣੀ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਨੂੰ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ’ਚ ਲਿਖਿਆ- ‘ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ’ ਸਾਰੇ ਫਰੰਟਲਾਈਨ ਵਰਕਰਸ, ਸਾਡੇ ਵਾਰੀਅਰਸ ਨੂੰ ਇਸ ਪੂਰੀ ਪ੍ਰਤੀਕ੍ਰਿਆ ਨੂੰ ਬਹੁਤ ਸਾਵਧਾਨੀਆਂ ਨਾਲ ਕਰਨ ਲਈ ਬਹੁਤ-ਬਹੁਤ ਧੰਨਵਾਦ। ਮੈਂ ਸਭ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੀ ਸੁਰੱਖਿਆ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਟੀਕਾ ਲਗਵਾਉਣ। ਚੱਲੋ ਇਕੱਠੇ ਮਿਲ ਕੇ ਵਾਇਰਸ ਨੂੰ ਹਰਾਈਏ’। ਹੁਣ ਅਦਾਕਾਰ ਦੀ ਇਹ ਵੀਡੀਓ ਇੰਟਰਨੈੱਟ ’ਤੇ ਖ਼ੂਬ ਵਾਇਰਲ ਹੋ ਰਹੀ ਹੈ ਅਤੇ ਪ੍ਰਸ਼ੰਸਕ ਕੁਮੈਂਟ ਕਰਕੇ ਇਸ ’ਤੇ ਆਪਣੀ ਪ੍ਰਤੀਕ੍ਰਿਆ ਵੀ ਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button