ਭਗਵੰਤ ਮਾਨ ਨੇ ਕਿਉਂ ਧਾਰੀ ਚੁੱਪੀ – ਵੜਿੰਗ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਾਲ ਨਵੰਬਰ ਮਹੀਨੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਦੇ ਟਾਪ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਨਾ ਦੇਣ ਤੇ ਉਨ੍ਹਾਂ ਵੱਲੋਂ ਧਾਰੀ ਚੁੱਪ ‘ਤੇ ਸਵਾਲ ਖੜ੍ਹੇ ਕੀਤੇ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਉਹ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੁੱਪੀ ਤੋਂ ਹੈਰਾਨ ਹਨ। ਜਦੋਂ ਕਿ ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਜਾਂ ਫਿਰ ਪੰਜਾਬ ਮਾਡਲ ਸਾਹਮਣੇ ਡਿੱਗੇ ਦਿੱਲੀ ਮਾਡਲ ਤੋਂ ਇਲਾਵਾ ਸਰਕਾਰ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹਨ, ਜਿਹੜਾ ਪੰਜਾਬ ਮਾਡਲ ਮੁਕਾਬਲੇ ਮੂੰਹ ਦੇ ਭਾਰ ਡਿੱਗ ਗਿਆ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਚੁੱਪ ਰਹਿਣਾ ਸੁਭਾਵਿਕ ਹੈ, ਕਿਉਂਕਿ ਉਹ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਮੰਨ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਹਨਾਂ ਨੂੰ ਝਟਕਾ ਜ਼ਰੂਰ ਲੱਗਿਆ ਹੋਵੇਗਾ ਕਿ ਕਿਸ ਤਰ੍ਹਾਂ ਇਹ ਉਸ ਮਾਡਲ ਦੀ ਸਫਲਤਾ ਤੇ ਦਾਅਵੇ ਕਰਦਿਆਂ ਉਸ ਨੂੰ ਵੇਚ ਸਕਦੇ ਹਨ, ਜਿਹੜਾ ਪੰਜਾਬ ਮਾਡਲ ਤੋਂ ਪਿੱਛੇ ਰਹਿ ਗਿਆ, ਜਿਸ ਚ ਇਹ ਸੁਧਾਰ ਦੀ ਗੱਲ ਕਰਦੇ ਹਨ। ਜਦੋਂ ਕਿ ਇਸ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਸਿੱਖਿਆ ਮਾਡਲ ਬਾਰੇ ਵਾਰ-ਵਾਰ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ।
ਵੜਿੰਗ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮਾਣਮੱਤੇ ਪੰਜਾਬੀ ਹੋਣ ਦੇ ਨਾਤੇ ਪੰਜਾਬ ਮਾਡਲ ਦੀ ਸ਼ਲਾਘਾ ਕਰਨ ਤੋਂ ਸੰਕੋਚ ਨਾ ਕਰਨ। ਫਿਰ ਭਾਵੇਂ ਉਹ ਗੁਜਰਾਤ ਜਾਂ ਹਿਮਾਚਲ ਪ੍ਰਦੇਸ਼ ਸਮੇਤ ਜਿੱਥੇ ਵੀ ਜਾਂਦਾ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਉਨ੍ਹਾਂ ਕੇਜਰੀਵਾਲ ਦੇ ਫੇਲ੍ਹ ਹੋਏ ਦਿੱਲੀ ਮਾਡਲ ਦੀ ਸ਼ਲਾਘਾ ਕਰਨ ਦੀ ਬਜਾਏ ਪੰਜਾਬ ਮਾਡਲ ਦੀ ਸਫ਼ਲਤਾ ਨੂੰ ਮਾਣ ਨਾਲ ਪੇਸ਼ ਕਰਨਾ ਚਾਹੀਦਾ ਹੈ।
ਵੜਿੰਗ ਨੇ ਮਾਨ ਨੂੰ ਕਿਹਾ ਕਿ ਸਾਨੂੰ ਤੁਹਾਡੇ ਤੋਂ ਇਹ ਉਮੀਦ ਨਹੀਂ ਹੈ ਕਿ ਤੁਸੀਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਕਾਂਗਰਸ ਸਰਕਾਰ ਦੀ ਪ੍ਰਾਪਤੀ ਨੂੰ ਸਵੀਕਾਰ ਕਰੋਗੇ। ਪਰ ਘੱਟੋ-ਘੱਟ ਤੁਹਾਡੇ ਚ ਆਪਣੇ ਪੰਜਾਬੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮੰਨਣ ਦੀ ਨੈਤਿਕ ਹਿੰਮਤ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਦਿੱਲੀ ਸਮੇਤ ਦੇਸ਼ ਦੇ ਹਰ ਇੱਕ ਨੂੰ ਮਾਤ ਦਿੱਤੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਪੰਜਾਬ ਨੇ ਕਾਂਗਰਸ ਸਰਕਾਰ ਦੌਰਾਨ ਲਗਾਤਾਰ ਦੋ ਸਾਲ ਸਿੱਖਿਆ ਪ੍ਰਦਰਸ਼ਨ ਵਿੱਚ ਸਿਖਰ ’ਤੇ ਪਹੁੰਚਣ ਦਾ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 2020 ਵਿੱਚ ਪਰਫਾਰਮੈਂਸ ਗ੍ਰੇਡ ਇੰਡੈਕਸ ਵਿੱਚ ਟਾਪ ਰਿਹਾ ਸੀ, ਜਦੋਂ ਕਿ 2021 ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਭ ਤੋਂ ਉਪਰ ਰਿਹਾ ਸੀ ਅਤੇ ਇਹ ਸਭ ਕੁਝ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹੋਇਆ ਸੀ। ਜੋ ਹਕੀਕਤ ਉਨ੍ਹਾਂ ਲੋਕਾਂ ਨੂੰ ਚੰਗੀ ਨਹੀਂ ਲੱਗੀ ਹੋਵੇਗੀ, ਜਿਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਪੰਜਾਬ ਮਾਡਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਜੋ ਦਿੱਲੀ ਦਾ ਮਾਡਲ ਵੇਚਿਆ ਜਾ ਸਕੇ, ਜੋ ਮੌਜੂਦਾ ਪੰਜਾਬ ਮਾਡਲ ਦੇ ਮੁਕਾਬਲੇ ਕਿਤੇ ਵੀ ਨਹੀਂ ਖੜ੍ਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.