PunjabTop News

WFIਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ 6 ਬਾਲਗ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਅੱਜ

ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ 6 ਬਾਲਗ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਹੋਵੇਗੀ। ਪਿਛਲੀ ਤਰੀਕ ‘ਤੇ ਅਦਾਲਤ ਨੇ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ।ਇਸ ਤੋਂ ਪਹਿਲਾਂ 20 ਜੁਲਾਈ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਡਬਲਯੂ.ਐੱਫ.ਆਈ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਜ਼ਮਾਨਤ ਦੇ ਦਿੱਤੀ ਸੀ।

ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਟ ਅਤੇ ਸਾਕਸ਼ੀ ਮਲਿਕ ਅਤੇ ਹੋਰ ਮਸ਼ਹੂਰ ਪਹਿਲਵਾਨਾਂ ਨੇ ਇਸ ਸਾਲ ਜਨਵਰੀ ਵਿਚ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾ ਕੇ ਕਾਰਵਾਈ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਦਿੱਲੀ ਦੇ ਜੰਤਰ-ਮੰਤਰ ‘ਤੇ ਕਈ ਦਿਨਾਂ ਤੱਕ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲੀਸ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।ਇਸ ਤੋਂ ਬਾਅਦ 15 ਜੂਨ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਕੇਸ ਦੀ ਚਾਰਜਸ਼ੀਟ ਪੇਸ਼ ਕੀਤੀ ਗਈ ਸੀ।

ਬ੍ਰਿਜ ਭੂਸ਼ਣ ਤੋਂ ਇਲਾਵਾ WFI ਦੇ ਸਹਾਇਕ ਸਕੱਤਰ ਵਿਨੋਦ ਤੋਮਰ ਦਾ ਨਾਂ ਵੀ ਮੁਲਜ਼ਮਾਂ ਵਿੱਚ ਸ਼ਾਮਲ ਹੈ। ਚਾਰਜਸ਼ੀਟ ਵਿੱਚ ਪਹਿਲਵਾਨਾਂ ਵੱਲੋਂ ਮੈਜਿਸਟਰੇਟ ਦੇ ਸਾਹਮਣੇ ਦਿੱਤੇ ਗਏ ਬਿਆਨਾਂ ਨੂੰ ਅਹਿਮ ਆਧਾਰ ਮੰਨਿਆ ਗਿਆ।ਦਿੱਲੀ ਪੁਲਿਸ ਦੇ ਬੁਲਾਰੇ ਸੁਮਨ ਨਲਵਾ ਨੇ ਦੱਸਿਆ ਕਿ 6 ਬਾਲਗ ਪਹਿਲਵਾਨਾਂ ਦੇ ਮਾਮਲੇ ਵਿੱਚ ਅਸੀਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਧਾਰਾ 354 ਤਹਿਤ ਚਾਰਜਸ਼ੀਟ ਦਾਇਰ ਕੀਤੀ ਹੈ। 354-ਏ ਅਤੇ ਡੀ. ਵਿਨੋਦ ਤੋਮਰ ਵਿਰੁੱਧ ਧਾਰਾ 109, 354, 354 (ਏ), 506 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਜੂਨ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button