ਚੰਡੀਗੜ੍ਹ : ਪੰਜਾਬ ਸਰਕਾਰ ਹੁਣ ਇਕ ਵਾਰ ਫ਼ਿਰ ਤੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਭੇਜਣ ਜਾ ਰਹੀ ਹੈ। ਇਹ ਜਾਣਕਾਰੀ ਖੁਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਜੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦੇ ਦੂਜੇ ਗਰੁੱਪ ਨੂੰ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ ਦੇ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਦੇਸ਼ੀ ਸਿਖਲਾਈ ਲਈ ਭੇਜ ਰਹੇ ਹਾਂ।
As per vision of my CM @BhagwantMann ji to make standard of School Education of Punjab world class, we are sending second group of 30 school principals of the state to the World Renowned National Institute of Education in Singapore from March 4 to March 11 for Foreign training.
— Harjot Singh Bains (@harjotbains) March 2, 2023
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਬੀਤੇ ਮਹੀਨੇ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਨ। ਹਲਾਂਕਿ ਇਸ ‘ਤੇ ਜ਼ਰੂਰ ਸਿਆਸੀ ਘਮਸਾਣ ਛਿੜੀਆ ਹੋਈਆ ਹੈ। ਸੀਐਮ ਭਗਵੰਤ ਮਾਨ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਵਿਵਾਦ ਚਲ ਰਿਹਾ ਹੈ। ਗਵਰਨਰ ਨੇ ਸੀਐਮ ਨੂੰ ਪੁਛਿਆ ਸੀ ਕਿ ਤੁਸੀ ਕਿਸ ਦੀ ਮਨਜ਼ੂਰੀ ਨਾਲ ਪ੍ਰਿੰਸੀਪਲਾਂ ਨੂੰ ਵਿਦੇਸ਼ ਵਿੱਚ ਟ੍ਰੇਨਿੰਗ ਲਈ ਭੇਜਿਆ । ਜਿਸ ਦਾ ਹਾਲੇ ਤੱਕ ਪੰਜਾਬ ਸਰਕਾਰ ਨੇ ਜਵਾਬ ਨਹੀਂ ਭੇਜਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.