News

ਕਾਂਗਰਸੀ ਵਿਧਾਇਕ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ, ਵੀਡੀਓ ਹੋਈ ਸੀ ਵਾਇਰਲ

MLA Madan Lal Jalalpur ਚੰਡੀਗੜ੍ਹ: ਹਲਕਾ ਘਨੌਰ ਤੋਂ ਕਾਂਗਰਸ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਹਿਲਾ ਕਮਿਸ਼ਨ ਵੱਲੋਂ ਸੰਮਨ ਭੇਜਿਆ ਗਿਆ ਹੈ। ਜਲਾਲਪੁਰ ‘ਤੇ ਮਹਿਲਾਵਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਲੱਗੇ ਹਨ।Congress MLA Madan Lal Jalalpur

ਮਹਿਲਾ ਕਮਿਸ਼ਨ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਅੰਦਰ ਜਲਾਲਪੁਰ ਨੂੰ ਪੇਸ਼ ਹੋ ਕੇ ਆਪਣੀ ਸਫਾਈ ਦੇਣ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਲਾਲਪੁਰ ਦੀ ਸਫਾਈ ਸੁਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਦੇਖੋ

https://www.youtube.com/watch?v=H-AsMqcqamc

ਹ ਹੈ ਪੂਰਾ ਮਾਮਲਾ
ਪਿੰਡ ਤਖਤੂ ਮਾਜਰਾ ਦੇ ਕਾਂਗਰਸੀ ਸਰਪੰਚ ਤੇ ਉਸ ਦੇ ਭਰਾ ’ਤੇ ਸਰਕਾਰੀ ਹਸਪਤਾਲ ਰਾਜਪੁਰਾ ’ਚ ਕਾਤਲਾਨਾ ਹਮਲਾ ਹੋਇਆ ਸੀ। ਜਿਸ ‘ਚ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਤਿੰਨ ਦਰਜਨ ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰ ਧਾਰਾਵਾਂ ਹੇਠ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਖ਼ਮੀ ਸਰਪੰਚ ਹਰਸੰਗਤ ਸਿੰਘ ਤੇ ਉਸ ਦੇ ਭਰਾ ਦਾ ਹਸਪਤਾਲ ਵਿੱਚ ਹਾਲ-ਚਾਲ ਪੁੱਛਣ ਪੁੱਜੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ।

ਇਸ ਵਿੱਚ ਉਹ ਹਮਲਾਵਰਾਂ ਖ਼ਿਲਾਫ਼ ਧਾਰਾ 307 ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਔਰਤਾਂ ਸਣੇ ਘਰੋਂ ਚੁੱਕਣ ਦੀ ਗੱਲ ਕਹਿੰਦੇ ਸੁਣਾਈ ਦਿੰਦੇ ਹਨ। ਹਾਲਾਂਕਿ ਇਸ ਵੀਡੀਓ ਵਿੱਚ ਮੌਕੇ ’ਤੇ ਕੋਈ ਪੁਲਿਸ ਅਫ਼ਸਰ ਨਜ਼ਰ ਨਹੀਂ ਆ ਰਿਹਾ ਪਰ ਵਿਧਾਇਕ ਦੀ ਗੱਲ ਦਾ ਹੁੰਗਾਰਾ ਭਰਨ ਦੀ ਆਵਾਜ਼ ਜ਼ਰੂਰ ਆ ਰਹੀ ਹੈ। ਇਸ ਤੋਂ ਜਾਪਦਾ ਹੈ ਕਿ ਕੋਈ ਪੁਲਿਸ ਅਫ਼ਸਰ ਉਨ੍ਹਾਂ ਦੇ ਨੇੜੇ ਮੌਜੂਦ ਸੀ। ਉਹ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ ਆਪਣੀ ਸਰਕਾਰ ਨੂੰ ਕਥਿਤ ਤੌਰ ’ਤੇ ਕੋਸਦੇ ਵੀ ਸੁਣਾਈ ਦਿੰਦੇ ਹਨ।

ਵਿਧਾਇਕ ਮਦਨ ਲਾਲ ਜਲਾਲਪੁਰ ਦੀ ਸਫਾਈ
ਉਧਰ, ਜਲਾਲਪੁਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਹਸਪਤਾਲ ਵਿੱਚ ਹਰਸੰਗਤ ਸਿੰਘ ਤੇ ਉਸ ਦੇ ਭਰਾ ਦੀ ਗੰਭੀਰ ਹਾਲਤ ਵੇਖੀ ਤਾਂ ਗੁੱਸੇ ਵਿੱਚ ਉਨ੍ਹਾਂ ਅਜਿਹਾ ਕਹਿ ਦਿੱਤਾ ਕਿ ਹਮਲਾਵਰਾਂ ਖ਼ਿਲਾਫ਼ 307 ਦਾ

ਕੇਸ ਦਰਜ ਕਰੋ ਪਰ ਪੁਲਿਸ ਨੇ ਇਸ ਹਮਲੇ ਸੰਬਧੀ ਜਿਹੜੇ ਤਿੰਨ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਉਨ੍ਹਾਂ ਵਿੱਚ ਕੋਈ ਵੀ ਮਹਿਲਾ ਮੁਲਜ਼ਮ ਨਹੀਂ।

ਇਹ ਵੀ ਦੇਖੋ

Bains ਨੇ ਰਿਸ਼ਵਤਖ਼ੋਰ ਅਧਿਕਾਰੀ ‘ਤੇ ਮਾਰਿਆ LIVE ਛਾਪਾ | ਕੱਢਿਆ ਜਲੂਸ, ਕਢਾਏ ਪੈਸੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button