Press ReleasePunjabTop News

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ  ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ  ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਮੰਤਰੀ  ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਔਰਤ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਹੱਬ ਨਾਲ ਜੋੜਿਆ ਜਾਵੇਗਾ।

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ ਤੇ’ ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 ‘ਤੇ ਸੰਪਰਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button