ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਦੇਸ਼ ਦੀਆਂ ਕਈ ਵੱਡੀਆਂ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਹੁਣ ਮਾਮਲਾ ਵਧਦਾ ਜਾ ਰਿਹਾ ਹੈ। ਪਹਿਲਵਾਨਾਂ ਦੇ ਇੱਕ ਸਮੂਹ ਨੇ ਬੀਤੇ ਦਿਨ ਖੇਡ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਬ੍ਰਿਜ ਭੂਸ਼ਣ ਨੂੰ ਹਟਾਉਣ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ। ਇਸ ਦੌਰਾਨ ਬ੍ਰਿਜ ਭੂਸ਼ਣ ਸ਼ਰਨ ਅੱਜ ਸ਼ਾਮ 4 ਵਜੇ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਨਵਾਬਗੰਜ ਸਥਿਤ ਕੁਸ਼ਤੀ ਸਿਖਲਾਈ ਕੇਂਦਰ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ। ਬ੍ਰਿਜ ਭੂਸ਼ਣ ਨੇ ਟਵੀਟ ਕੀਤਾ ਹੈ ਕਿ ਇਸ ਕਾਨਫਰੰਸ ‘ਚ ਉਹ ਆਪਣੇ ਖਿਲਾਫ ਹੋਈ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਅਜੇ ਤੱਕ ਕਿਸੇ ਨਾਲ ਗੱਲ ਨਹੀਂ ਕੀਤੀ ਅਤੇ ਨਾ ਹੀ ਅਸਤੀਫਾ ਦੇਣ ਜਾ ਰਿਹਾ ਹਾਂ।
ਦਿੱਲੀ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਤਗਮਾ ਜੇਤੂ ਪਹਿਲਵਾਨ ਸ਼ੁੱਕਰਵਾਰ ਨੂੰ ਤੀਜੇ ਦਿਨ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠਣਗੇ। ਉਹ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਕੇਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।ਦਿੱਲੀ ਦੇ ਜੰਤਰ-ਮੰਤਰ ‘ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਖਿਲਾਫ ਪਹਿਲਵਾਨਾਂ ਦੇ ਪ੍ਰਦਰਸ਼ਨ ‘ਚ ਮੁੱਕੇਬਾਜ਼ ਵਿਜੇਂਦਰ ਸਿੰਘ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਮੈਂ ਅੱਜ ਇੱਥੇ ਪਹਿਲਵਾਨਾਂ ਨੂੰ ਮਿਲਣ ਆਇਆ ਹਾਂ ਅਤੇ ਹਮੇਸ਼ਾ ਸਾਰਿਆਂ ਦੇ ਨਾਲ ਖੜ੍ਹਾ ਰਹਾਂਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.