ਆਈਸੀਸੀ ਨੇ ਇਸ ਸਾਲ ਅਕਤੂਬਰ-ਨਵੰਬਰ ਦੌਰਾਨ ਭਾਰਤ ਵਿੱਚ ਹੋਣ ਵਾਲੇ ਵਨਡੇ ਕ੍ਰਿਕਟ ਵਿਸ਼ਵ ਕੱਪ-2023 ਦਾ ਮੰਗਲਵਾਰ ਸ਼ੈਡਿਊਲ ਜਾਰੀ ਕਰ ਦਿੱਤਾ। ਇਸ ਸ਼ੈਡਿਊਲ ਮੁਤਾਬਕ, ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਕ੍ਰਿਕੇਟ ਮੈਚ ਦੇ ਮੁਕਾਬਲੇ ਕਰਵਾਏ ਜਾਣਗੇ। ਬੀਸੀਸੀਆਈ ਨੇ ਇਨ੍ਹਾਂ ਸ਼ਹਿਰਾਂ ਦੇ ਨਾਂ ਵੀ ਨਸ਼ਰ ਕੀਤੇ ਹਨ। ਪਰ ਇਨ੍ਹਾਂ ਸ਼ਹਿਰਾਂ ਵਿੱਚ ਮੁਹਾਲੀ ਦਾ ਨਾਂ ਸ਼ਾਮਲ ਨਹੀਂ ਹੈ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।
ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ‘ਚੋਂ ਮੁਹਾਲੀ ਨੂੰ ਬਾਹਰ ਕਰਨਾ ਬਹੁਤ ਮੰਦਭਾਗਾ ਹੈ।ਇਹ ਵਿਤਕਰੇਬਾਜ਼ੀ ਸਿਆਸਤ ਤੋਂ ਪ੍ਰੇਰਿਤ ਹੈ।ਪੰਜਾਬ ਨੇ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ ਅਤੇ ਮੁਹਾਲੀ ਸਟੇਡੀਅਮ ਦੁਨੀਆਂ ਦੇ ਚੋਟੀ ਦੇ ਸਟੇਡੀਅਮਾਂ ਚੋਂ ਇਕ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਇਹ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।
— Gurmeet Singh Meet Hayer (@meet_hayer) June 27, 2023
ਮੀਤ ਹੇਅਰ ਦਾ ਕਹਿਣਾ ਹੈ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ। ਮੁਹਾਲੀ ਦਾ ਪੀਸੀਏ ਸਟੇਡੀਅਮ ਬਣਨ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੋਵੇ ਅਤੇ ਮੁਹਾਲੀ ਵਿਖੇ ਕੋਈ ਮੈਚ ਨਾ ਕਰਵਾਇਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.