ਅਕਾਲੀ ਦਲ ਦਾ ਇਲਜ਼ਾਮ- ਬੇਅਦਬੀ ਮਾਮਲੇ ‘ਚ Sukhbir Badal ਨੂੰ ਸਾਜ਼ਿਸ਼ ਤਹਿਤ ਫਸਾਉਣ ਦੀ ਕੋਸ਼ਿਸ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਚੀਮਾ ਅਤੇ ਮਹੇਸ਼ਇੰਦਰ ਗਰੇਵਾਲ ਨੇ ਅੱਜ ਸਾਂਝੀ ਪ੍ਰੈਸ ਕਾਨਫਰੰਸ ਕੀਤੀ।ਇਸ ਦੌਰਾਨ ਉਨ੍ਹਾਂ ਕਾਂਗਰਸ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।ਪ੍ਰੇਮ ਸਿੰਘ ਚੰਦੂਮਾਜਰਾ ਨੇ ਇਕ ਵਾਰ ਫਿਰ ਬੇਅਦਬੀ ਦਾ ਮੁੱਦਾ ਉਠਾਇਆ ਅਤੇ ਕਾਂਗਰਸ ‘ਤੇ ਦੋਸ਼ ਲਾਇਆ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਜ਼ਿਸ਼ ਤਹਿਤ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਕਾਂਗਰਸ ਬੇਈਮਾਨੀ ਵਿੱਚ ਝੂਠੀ ਬਿਆਨਬਾਜ਼ੀ ਕਰਕੇ ਲਾਹਾ ਲੈਣਾ ਚਾਹੁੰਦੀ ਹੈ।ਅਜਿਹੇ ‘ਚ ਕਾਂਗਰਸ ਸਿਆਸੀ ਰੋਟੀਆਂ ਸੇਕਣ ਲਈ ਉਤਾਵਲੀ ਹੈ।
ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਪੰਜਾਬ ਦੇ ਰਾਜਪਾਲ ਦੇ ਗੈਸਟ ਹਾਊਸ ਵਿੱਚ ਰਚੀ ਗਈ ਹੈ।
ਕੇਜਰੀਵਾਲ ਨੇ ਮੈਦਾਨ ‘ਤੇ ਉਤਾਰੇ 10 ਸ਼ੇਰ !
ਪੰਜਾਬ ਸਰਕਾਰ ਦੀ ਜਾਂਚ ‘ਤੇ ਚੁੱਕੇ ਸਵਾਲ
ਚੰਦੂਮਾਜਰਾ ਨੇ ਕਿਹਾ ਕਿ ਅਸੀਂ ਗਿੱਧਰ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਚਾਹੇ ਕਾਂਗਰਸ ਜਿੰਨਾ ਚਾਹੇ ਜ਼ੋਰ ਲਾ ਲਲੇਵੇ।ਚੰਦੂਮਾਜਰਾ ਨੇ ਪੰਜਾਬ ਸਰਕਾਰ ਦੀ ਜਾਂਚ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅਕਾਲੀ ਦਲ ਇਸ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕਰਦਾ ਹੈ।ਅਸੀਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸੱਚਾਈ ਦਾ ਪਤਾ ਲਗਾਉਣਾ ਚਾਹੁੰਦੇ ਹਾਂ। ਦੋਸ਼ੀਆਂ ਨੂੰ ਕਟਹਿਰੇ ਵਿਚ ਖੜ੍ਹਾ ਕਰਕੇ ਸਜ਼ਾਵਾਂ ਹੁੰਦੇ ਦੇਖਣਾ ਚਾਹੁੰਦੇ ਹਾਂ।
ਅਸਲੀ ਰੂਪ ‘ਚ ਆਏ ਕਿਸਾਨ! ਪਤੰਦਰਾ ਨੇ ਕਰਤਾ ਚੱਕਾ ਜਾਮ || D5 Channel Punjabi
ਇਸ ਦੇ ਨਾਲ ਹੀ ਮਹੇਸ਼ ਇੰਦਰ ਗਰੇਵਾਲ ਨੇ ਦੱਸਿਆ ਕਿ 22 ਤਰੀਕ ਨੂੰ ਸਵੇਰੇ 11:30 ਤੋਂ 1:30 ਵਜੇ ਤੱਕ ਮੀਟਿੰਗ ਹੋਈ।ਅਸੀਂ ਰਾਜਪਾਲ ਤੋਂ ਸੀਸੀਟੀਵੀ ਫੁਟੇਜ ਦੀ ਮੰਗ ਕਰਦੇ ਹਾਂ।ਗਰੇਵਾਲ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਐਸਆਈਟੀ ਦੀ ਮੀਟਿੰਗ ਵਿੱਚ 3 ਸੇਵਾਮੁਕਤ ਅਧਿਕਾਰੀਆਂ ਨੂੰ ਕਿਉਂ ਬੁਲਾਇਆ ਗਿਆ? ਇਸ ਦੇ ਨਾਲ ਹੀ ਦਲਜੀਤ ਚੀਮਾ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਵਿੱਚ ਇੰਨੀ ਗੰਦੀ ਰਾਜਨੀਤੀ ਹੋ ਚੁੱਕੀ ਹੈ। ਲੋੜ ਪੈਣ ‘ਤੇ ਹੋਰ ਸਬੂਤ ਵੀ ਲਿਆਵਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.