ਅਕਾਲੀ ਦਲ ਨੂੰ ਵੱਡਾ ਝਟਕਾ, ਸਤਵੀਰ ਸਿੰਘ ਖੱਟੜਾ ਨੇ ਛੱਡੀ ਸਿਆਸਤ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਰਾਜਨੀਤੀ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਹਮੇਸ਼ਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕਿਸਾਨੀ ਨੂੰ ਸਮਰਪਿਤ ਰਹੇ ਹਨ।
ਬਾਰਡਰ ‘ਤੇ ਕਾਬੂ ਨਿਹੰਗ ਸਿੰਘ ਬਾਰੇ ਵੱਡੇ ਖੁਲਾਸੇ, ਗੁਆਂਢੀ ਨੇ ਦੱਸਿਆ ਸਾਰਾ ਸੱਚ || D5 Channel Punjabi
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਰਦਾਰ ਰਣਬੀਰ ਸਿੰਘ ਖੱਟੜਾ ਨੇ ਬੇਅਦਬੀ ਮਾਮਲੇ ਦੀ ਜਾਂਚ ਕੀਤੀ ਤੇ ਦੋਸ਼ੀਆਂ ਨੂੰ ਫੜ੍ਹ ਕੇ ਕਾਨੂੰਨ ਹਵਾਲੇ ਕੀਤਾ ਪਰ ਕੁਝ ਲੋਕਾਂ ਨੇ ਮੇਰੇ ਅਕਾਲੀ ਦਲ ਦਾ ਉਮੀਦਵਾਰ ਹੋਣ ’ਤੇ ਸਵਾਲ ਚੁੱਕੇ, ਜਿਸ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਤੇ ਇਸੇ ਦੇ ਮੱਦੇਨਜ਼ਰ ਉਨ੍ਹਾਂ ਆਪਣੇ ਆਪ ਨੂੰ ਸਿਆਸਤ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.