
ਖਰੜ : ਖਰੜ ਦੇ ਲੋਕਾਂ ਨੇ ਇਲਾਕੇ ‘ਚ ਪਾਣੀ ਦੀ ਕਿੱਲਤ ਨੂੰ ਲੈ ਕੇ ਉਸ ਵੇਲੇ ਹੰਗਾਮਾ ਕਰ ਦਿੱਤਾ, ਜਦੋਂ ਸਟੇਜ ‘ਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਬੋਲ ਰਹੇ ਸਨ। ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਵਾਰ-ਵਾਰ ਸ਼ਾਂਤ ਹੋਣ ਅਤੇ ਬੈਠਣ ਦੀ ਅਪੀਲ ਕੀਤੀ ਪਰ ਲੋਕ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਸਨ। ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਹੈ ਅਤੇ ਮੈਂ ਪਾਣੀ ਪਹੁੰਚਾਵਾਂਗੀ ਅਤੇ ਇਹ ਗੱਲ ਪੂਰੀ ਤਰ੍ਹਾਂ ਉਨ੍ਹਾਂ ਦੇ ਧਿਆਨ ‘ਚ ਹੈ ਪਰ ਲੋਕ ਲਗਾਤਾਰ ਉਨ੍ਹਾਂ ਨੂੰ ਆਪਣੇ ਦੁੱਖੜੇ ਸੁਣਾਉਂਦੇ ਹੋਏ ਹੰਗਾਮਾ ਕਰ ਰਹੇ ਸਨ।
ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਵਾਰ-ਵਾਰ ਬੈਠਣ ਲਈ ਕਿਹਾ ਅਤੇ ਭਰੋਸਾ ਦਿਵਾਇਆ ਕਿ ਇਸ ਮਸਲੇ ਨੂੰ ਉਹ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਜਲਦੀ ਹੀ ਪਾਣੀ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ ਪਰ ਲੋਕ ਲਗਾਤਾਰ ਗੁੱਸੇ ‘ਚ ਰੌਲਾ ਪਾਉਂਦੇ ਰਹੇ।
ਅਨਮੋਲ ਗਗਨ ਮਾਨ ਨੇ ਵਾਰ-ਵਾਰ ਲੋਕਾਂ ਨੂੰ ਸਮਝਾਇਆ ਕਿ ਜਿੰਨੀ ਦੇਰ ਪਾਣੀ ਨਹੀਂ ਆਉਂਦਾ, ਉਹ ਖ਼ੁਦ ਇਸ ਦੀ ਜ਼ਿੰਮੇਵਾਰੀ ਲੈਣਗੇ। ਇਸ ਤੋਂ ਬਾਅਦ ਕੁੱਝ ਲੋਕ ਤਾਂ ਸ਼ਾਂਤ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦੀ ਹੀ ਪਾਣੀ ਦੀ ਸਪਲਾਈ ਬਹਾਲ ਨਾ ਹੋਈ ਤਾਂ ਉਹ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




