SportsTop News

ਅਫਗਾਨਿਸਤਾਨ ਨੂੰ ਹਰਾ ਦੱਖਣੀ ਅਫਰੀਕਾ ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ

ਅਫਗਾਨਿਸਤਾਨ ਨੂੰ ਹਰਾ ਕੇ ਦੱਖਣੀ ਅਫਰੀਕਾ ਦੀ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚ ਗਈ ਹੈ। ਸੈਮੀਫਾਈਨਲ ‘ਚ ਦੱਖਣੀ ਅਫਰੀਕਾ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੀ ਟੀਮ ਨੂੰ ਸਿਰਫ 56 ਦੌੜਾਂ ‘ਤੇ ਹੀ ਰੋਕ ਦਿੱਤਾ ਸੀ। ਜਿਸ ਤੋਂ ਬਾਅਦ ਦੱਖਣੀ ਅਫ਼ਰੀਕਾ ਦੀ ਟੀਮ ਇੱਕ ਵਿਕਟ ਗੁਆ ਕੇ ਸੈਮੀਫਾਈਨਲ ਮੈਚ ਜਿੱਤਣ ਵਿੱਚ ਕਾਮਯਾਬ ਹੋ ਗਈ ਹੈ। ਪਹਿਲੀ ਵਾਰ ਦੱਖਣੀ ਅਫ਼ਰੀਕਾ ਦੀ ਟੀਮ ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ। ਫਾਈਨਲ ‘ਚ ਪਹੁੰਚਣ ਤੋਂ ਬਾਅਦ ਦੱਖਣੀ ਅਫਰੀਕਾ ਦੇ ਸਾਬਕਾ ਮਹਾਨ ਖਿਡਾਰੀ ਇਸ ‘ਤੇ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਇਸ ਪਲ ਨੂੰ ਭਾਵੁਕ ਦੱਸ ਰਹੇ ਹਨ। ਦੱਖਣੀ ਅਫਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਸਟੈਨ ਨੇ ਇਸ ਜਿੱਤ ਨੂੰ ਯਾਦਗਾਰ ਦੱਸਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button