ਅਮਨ ਅਰੋੜਾ ਵੱਲੋਂ ਪੱਤਰਕਾਰ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ
ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ‘ਆਜ਼ਾਦ ਸੋਚ’ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੱਤਰਕਾਰ ਇਕਬਾਲ ਖਾਨ ਬੀਤੇ ਕੱਲ੍ਹ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ ‘ਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਹ ਦਮ ਤੋੜ ਗਏ। ਉਹ 46 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਤੇ ਧੀ ਹਨ।
ਬਾਦਲਾਂ ਤੋਂ ਬਾਅਦ Modi ਖ਼ਿਲਾਫ਼ ਭੜਕੀ ‘Bibi Jagir Kaur’, ਅੱਗਿਓ! BJP ਆਗੂ ਦਾ ਸੁਣੋ ਜਵਾਬ | D5 Channel Punjabi
ਪੀੜਤ ਪਰਿਵਾਰ ਤੇ ਸਕੇ-ਸਨੇਹੀਆਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਨੂੰ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.