ਅਮਰੀਕੀ ਪ੍ਰੌਸੀਕਿਊਟਰ ਨੇ ਭਾਰਤੀ ਉਦਯੋਗਪਤੀ ਗੌਤਮ ਅਡਾਨੀ ‘ਤੇ ਗੰਭੀਰ ਆਰੋਪ ਲਾਏ ਹਨ। ਅਮਰੀਕੀ ਵਕੀਲਾਂ ਨੇ ਬਰੁਕਲਿਨ, ਨਿਊਯਾਰਕ ਵਿੱਚ ਦਾਇਰ ਇੱਕ ਕੇਸ ਵਿੱਚ ਕਿਹਾ ਹੈ ਕਿ ਅਡਾਨੀ ਸਮੂਹ ਨੇ ਭਾਰਤ ਵਿੱਚ ਸੂਰਜੀ ਊਰਜਾ ਦੇ ਠੇਕੇ ਲੈਣ ਲਈ 250 ਮਿਲੀਅਨ ਡਾਲਰ (2110 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ। ਇਸ ਵਿਚ ਗੌਤਮ ਅਡਾਨੀ, ਸਾਗਰ ਆਰ ਅਡਾਨੀ ਅਤੇ ਵਿਨੀਤ ਐਸ ਜੈਨ ‘ਤੇ ਵੀ ਅਮਰੀਕੀ ਨਿਵੇਸ਼ਕਾਂ ਨੂੰ ਗੁੰਮਰਾਹ ਕਰਨ ਅਤੇ ਨਿਆਂ ਵਿਚ ਰੁਕਾਵਟ ਪਾਉਣ ਤੇ ਆਰੋਪ ਲਗਾਏ ਗਏ ਹਨ। ਹੁਣ ਇਸ ਸਬੰਧੀ ਅਡਾਨੀ ਗਰੁੱਪ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ।ਕੰਪਨੀ ਨੇ ਕਿਹਾ ਕਿ ਸੰਯੁਕਤ ਰਾਜ ਦੇ ਨਿਆਂ ਵਿਭਾਗ ਅਤੇ ਸੰਯੁਕਤ ਰਾਜ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਨੇ ਸਾਡੇ ਬੋਰਡ ਮੈਂਬਰਾਂ ਗੌਤਮ ਅਡਾਨੀ ਅਤੇ ਸਾਗਰ ਅਡਾਨੀ ਦੇ ਖਿਲਾਫ ਨਿਊਯਾਰਕ ਦੇ ਪੂਰਬੀ ਜ਼ਿਲ੍ਹੇ ਲਈ ਸੰਯੁਕਤ ਰਾਜ ਦੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਪਰਾਧਿਕ ਦੋਸ਼ ਅਤੇ ਸਿਵਲ ਸ਼ਿਕਾਇਤ ਦਰਜ ਕੀਤੀ ਹੈ।
ਸੰਯੁਕਤ ਰਾਜ ਦੇ ਨਿਆਂ ਵਿਭਾਗ ਨੇ ਸਾਡੇ ਬੋਰਡ ਮੈਂਬਰ ਵਿਨੀਤ ਜੈਨ ਨੂੰ ਵੀ ਇਸੇ ਤਰ੍ਹਾਂ ਦੇ ਅਪਰਾਧਿਕ ਦੋਸ਼ਾਂ ਵਿੱਚ ਸ਼ਾਮਲ ਕੀਤਾ ਹੈ। ਇਹਨਾਂ ਘਟਨਾਵਾਂ ਦੇ ਮੱਦੇਨਜ਼ਰ, ਕੰਪਨੀ ਨੇ ਇਹ ਫੈਸਲਾ ਲਿਆ ਹੈ ਕਿ ਗਰੁੱਪ ਦੀਆਂ ਸਹਾਇਕ ਕੰਪਨੀਆਂ ਨੇ ਫਿਲਹਾਲ ਪ੍ਰਸਤਾਵਿਤ USD ਡੈਨੋਮੀਨੇਟਿਡ ਬਾਂਡ ਪੇਸ਼ਕਸ਼ਾਂ ਨਾਲ ਅੱਗੇ ਨਾ ਵਧਣ ਦਾ ਫੈਸਲਾ ਕੀਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.