ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰਡੀਨੈਂਸ ਵਿਰੁੱਧ ਸੰਸਦ ਵਿੱਚ ਸਮਰਥਨ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸਦੀ ਜਾਣਕਾਰੀ ਖੁਦ ਟਵੀਟਰ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ “ਅੱਜ ਸਵੇਰੇ ਕਾਂਗਰਸ ਪ੍ਰਧਾਨ ਸ਼੍ਰੀ ਖੜਗੇ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਨੂੰ ਭਾਜਪਾ ਸਰਕਾਰ ਦੁਆਰਾ ਪਾਸ ਕੀਤੇ ਗਏ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਆਰਡੀਨੈਂਸ ਦੇ ਖਿਲਾਫ ਪਾਰਲ ਵਿੱਚ ਕਾਂਗਰਸ ਦੀ ਹਮਾਇਤ ਲੈਣ ਅਤੇ ਸੰਘੀ ਢਾਂਚੇ ਅਤੇ ਮੌਜੂਦਾ ਰਾਜਨੀਤਿਕ ਸਥਿਤੀ ਉੱਤੇ ਆਮ ਹਮਲੇ ਬਾਰੇ ਚਰਚਾ ਕਰਨ ਲਈ ਸਮਾਂ ਮੰਗਿਆ ਗਿਆ।”
Sought time this morning to meet Cong President Sh Kharge ji and Sh Rahul Gandhi ji to seek Cong support in Parl against undemocratic n unconstitutional ordinance passed by BJP govt and also to discuss general assault on federal structure and prevailing political situation
— Arvind Kejriwal (@ArvindKejriwal) May 26, 2023
ਆਮ ਆਦਮੀ ਪਾਰਟੀ ਆਰਡੀਨੈਂਸ ਵਿਰੁੱਧ ਵੱਖ-ਵੱਖ ਪਾਰਟੀਆਂ ਤੋਂ ਸਮਰਥਨ ਮੰਗ ਰਹੀ ਹੈ। ਹੁਣ ਤੱਕ ਅਰਵਿੰਦ ਕੇਜਰੀਵਾਲ ਵੱਲੋਂ ਕੋਲਕਾਤਾ ਦੇ ਮੁੱਖ ਮੰਤਰੀ ਮੱਮਤਾ ਬੈਨਰਜੀ, ਮਹਾਰਾਸ਼ਟਰਾ ਦੇ ਸਾਬਕਾ ਮੁੱਖ ਮੰਤਰੀ ਉਧਵ ਠਾਕਰੇ ਅਤੇ NCP ਪ੍ਰਮੁੱਖ ਸ਼ਰਦ ਪਵਾਰ ਨਾਲ ਮੁਲਾਕਾਤ ਹੋ ਚੁੱਕੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.