ਅਸ਼ਵਨੀ ਸ਼ਰਮਾ ਨੇ ਪੀ.ਪੀ.ਐਸ.ਈ. ਦੀ ਪ੍ਰੀਖਿਆ ਤਹਿਤ ਨਿਯੁਕਤ ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ‘ਤੇ ਚੁੱਕੇ ਸਵਾਲI
ਚੰਡੀਗੜ੍ਹ (ਬਿੰਦੂ ਸਿੰਘ) : ਭਗਵੰਤ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਪੀ.ਪੀ.ਐਸ.ਈ ਪ੍ਰੀਖਿਆ ਤਹਿਤ ਨਿਯੁਕਤ ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ‘ਤੇ ਸਵਾਲ ਚੁੱਕਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੀਆਂ ਜੇਬਾਂ ਭਰਨ ਲਈ ਇਸ ਭਰਤੀ ਪ੍ਰਕਿਰਿਆ ਬਹੁਤ ਵੱਡਾ ਘੋਟਾਲਾ ਕੀਤਾ ਹੈ। ਇਸ ਭਰਤੀ ਪ੍ਰਕਿਰਿਆ ਵਿੱਚ ਘਪਲੇ ਦੇ ਸ਼ਰਮਾ ਨੇ ਇਸ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਕਲਰਕ ਦੀ ਪ੍ਰੀਖਿਆ ਪਾਸ ਨਾ ਕਰ ਸਕਣ ਵਾਲਾ ਵਿਅਕਤੀ ਇਸ ਭਰਤੀ ਪ੍ਰਕਿਰਿਆ ਵਿੱਚ ਟਾਪਰ ਕਿਵੇਂ ਬਣ ਗਿਆ? ਇਸ ਤੋਂ ਸਪੱਸ਼ਟ ਹੈ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਰਵਾਜ਼ੇ ਤੋਂ ਪੈਸੇ ਲੈ ਕੇ ਇਹ ਨਿਯੁਕਤੀਆਂ ਕੀਤੀਆਂ ਹਨ।
Lawrence Bishnoi ਨੂੰ ਅਦਾਲਤ ਦਾ ਵੱਡਾ ਝਟਕਾ, ਕਸੂਤਾ ਫਸਿਆ Goldy Brar | D5 Channel Punjabi
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੀ.ਪੀ.ਐਸ.ਈ ਦੀ ਪ੍ਰੀਖਿਆ ਵਿੱਚ ਨਾ ਸਿਰਫ਼ ਬੇਨਿਯਮੀਆਂ ਹੋਈਆਂ ਹਨ, ਸਗੋਂ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਘਪਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਪੰਜਾਬ ਦੇ ਇਤਿਹਾਸ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਘੁਟਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਪੰਜਾਬ ਦੇ ਮੂਨਕ ਅਤੇ ਪਤਾਰਾ ਵਿਧਾਨ ਸਭਾ ਹਲਕਿਆਂ ਤੋਂ ਜਨਰਲ ਵਰਗ ਦੇ 19 ਵਿੱਚੋਂ 11 ਵਿਦਿਆਰਥੀ ਚੁਣੇ ਗਏ ਹਨ। ਜਿਨ੍ਹਾਂ ਵਿੱਚੋਂ ਤਿੰਨ ਉਮੀਦਵਾਰ ਇੱਕ ਦੂਜੇ ਨਾਲ ਰਿਸ਼ਤੇਦਾਰ ਹਨ। ਇੰਨਾ ਹੀ ਨਹੀਂ ਭਗਵੰਤ ਮਾਨ ਸਰਕਾਰ ਨੇ ਪ੍ਰੀਖਿਆ ‘ਚ ਬੈਠਣ ਵਾਲੇ 70 ਹਜ਼ਾਰ ਉਮੀਦਵਾਰਾਂ ਨਾਲ ਵੀ ਵੱਡੇ ਪੱਧਰ ‘ਤੇ ਧੋਖਾ ਕੀਤਾ ਹੈ।
Police ਤੇ Gangsters ਵਿਚਕਾਰ ਚੱਲੀਆਂ ਗੋਲ਼ੀਆਂ, Bishnoi ਦੇ ਬੰਦਿਆਂ ਨੂੰ ਕੀਤਾ ਕਾਬੂ || D5 Channel Punjabi
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰੀਖਿਆ ਦੇ ਟਾਪਰ ਜਸਵੀਰ ਸਿੰਘ ਨੇ ਕੁਝ ਮਹੀਨੇ ਪਹਿਲਾਂ ਵਿਧਾਨ ਸਭਾ ਵਿੱਚ ਸਵੀਪਰ ਦੀ ਅਸਾਮੀ ਲਈ ਅਪਲਾਈ ਕੀਤਾ ਸੀ ਅਤੇ ਪਟਵਾਰੀ ਦੇ ਨਾਲ-ਨਾਲ ਕਲਰਕ-ਕਮ ਡਾਟਾ ਐਂਟਰੀ ਆਪਰੇਟਰ ਦੀ ਪੋਸਟ ਲਈ ਹੋਈ ਪ੍ਰੀਖਿਆ ਪਾਸ ਕਰਨ ‘ਚ ਵੀ ਅਸਫਲ ਰਿਹਾ ਸੀ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਾ ਦੇ ਸਾਹਮਣੇ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਇੱਕ ਵਿਧਾਨ ਸਭਾ ‘ਤੋਂ ਹੀ ਮੈਂਬਰਾਂ ਨੂੰ ਪ੍ਰੀਖਿਆ ਵਿਚ ਕਿਉਂ ਅਤੇ ਕਿਵੇਂ ਚੁਣਿਆ ਗਿਆ? ਕੀ ਕਿਸੇ ਹੋਰ ਵਿਧਾਨ ਸਭਾ ਦੇ ਪ੍ਰੀਖਿਆਰਥੀ ਇਸ ਦੇ ਕਾਬਿਲ ਨਹੀਂ ਸਨ? ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪੇਪਰਾਂ ਦੇ ਨਤੀਜੇ ਜਲਦ ਜਾਰੀ ਕੀਤੇ ਜਾਣ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਹਿਲਾਂ ਹੀ ਇੱਕ ਰਿੱਟ ਪੈਂਡਿੰਗ ਹੈ। ਸ਼ਰਮਾ ਨੇ ਸਵਾਲ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇਣ ਦੇ ਵਾਅਦੇ ਦੀ ਪਾਲਣਾ ਕਿਉਂ ਨਹੀਂ ਕੀਤੀ ਜਾ ਰਹੀ? ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਵਿੱਚ ਪੇਪਰ ਕਿਉਂ ਨਹੀਂ ਲਿਆ ਗਿਆ?
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.