ਅੰਮ੍ਰਿਤਸਰ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਕੱਲ 5 ਜੁਲਾਈ ਨੂੰ ਲੋਕ ਸਭਾ ਦੇ ਵਿੱਚ ਸਹੁੰ ਚੁੱਕਣ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਦੱਸਿਆ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਛੇ ਤੋਂ ਸੱਤ ਸਿੰਘਾਂ ਦੇ ਜੱਥੇ ਦੇ ਨਾਲ ਦਿੱਲੀ ਰਵਾਨਾ ਹੋ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਹੁਣ ਤੱਕ ਜੋ ਜਾਣਕਾਰੀ ਸਾਹਮਣੇ ਆਈ ਹੈ ਕਿ ਤਰਸੇਮ ਸਿੰਘ ਦਿੱਲੀ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਮੁਲਾਕਾਤ ਕਰਨਗੇ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੰਮ੍ਰਿਤਪਾਲ ਸਿੰਘ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕਣ ਜਾ ਰਹੇ ਹਨ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਤਕਰਾ ਕਰਦੇ ਹੋਏ ਸਹੁੰ ਚੁੱਕ ਸਮਾਗਮ ਦੇ ਵਿੱਚ ਲੰਬਾ ਸਮਾਂ ਦੇਰੀ ਕੀਤੀ ਗਈ ਹੈ ਇਸ ਦੇ ਨਾਲ ਸਹੁੰ ਚੁੱਕ ਸਮਾਗਮ ਦੇ ਵਿੱਚ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਨਾ ਦੇਣਾ ਸਰਕਾਰ ਦਾ ਗਲਤ ਫੈਸਲਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.