
ਅੰਮ੍ਰਿਤਸਰ ਵਿੱਚ ਆਪਣੇ ਪੁੱਤਰ, ਨੂੰਹ ਅਤੇ ਪਤਨੀ ਨੂੰ ਗੋਲੀ ਮਾਰਨ ਵਾਲੇ ਡੀਐਸਪੀ ਨੂੰ ਅੱਜ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅੰਮ੍ਰਿਤਸਰ ਦੀ ਅਦਾਲਤ ਨੇ ਡੀਐਸਪੀ ਤਰਸੇਮ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਇਸ ਮਾਮਲੇ ਦੀ ਪਰਿਵਾਰਕ ਪੱਧਰ ‘ਤੇ ਜਾਂਚ ਕਰ ਰਹੀ ਹੈ।ਪੁਲਿਸ ਨੇ ਅਦਾਲਤ ਵਿੱਚ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਆਰੋਪੀ ਤਰਸੇਮ ਸਿੰਘ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਹੁਣ ਉਸਨੂੰ ਸੋਮਵਾਰ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਆਰੋਪੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਈਐਸਆਈ ਹਸਪਤਾਲ ਦੇ ਬਾਹਰ ਵਾਪਰੀ ਹੈ।
ਜਗੀਰ ਕੌਰ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸਦੀ ਹਾਲਤ ਅਜੇ ਵੀ ਨਾਜ਼ੁਕ ਹੈ। ਜਗੀਰ ਕੌਰ ਦੇ ਗਲੇ ਵਿੱਚ ਗੋਲੀ ਲੱਗੀ ਹੈ ਅਤੇ ਉਸਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਜਦੋਂ ਕਿ ਨੂੰਹ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹੁਣ ਤਰਸੇਮ ਸਿੰਘ ਨੂੰ ਸੋਮਵਾਰ ਨੂੰ ਪੁਲਿਸ ਵੱਲੋਂ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.