NewsBreaking NewsD5 specialPunjab

ਅੰਮ੍ਰਿਤਸਰ ਜੌੜਾ ਫਾਟਕ ਨੇੜੇ ਰੇਲ ਗੱਡੀ ਤੋਂ ਪਹਿਲਾਂ ਜ਼ਬਰਦਸਤ ਹੰਗਾਮਾ (ਵੀਡੀਓ)

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਦੁਸ਼ਹਿਰੇ ਵਾਲੇ ਦਿਨ ਵਾਪਰੇ ਮੰਦਭਾਗੇ ਰੇਲ ਹਾਦਸੇ ‘ਚ 60 ਤੋਂ ਵੱਧ ਜਾਨਾਂ ਚਲੀਆਂ ਗਈਆਂ ਸਨ ਅਤੇ ਕਈਂ ਲੋਕੀ ਜ਼ਖ਼ਮੀ ਹੋਏ ਸਨ। ਹਾਦਸੇ ਦੇ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਹਾਦਸੇ ਦੇ ਦੋ ਮਹੀਨੇ ਬੀਤਣ ਦੇ ਬਾਵਜੂਦ ਵੀ ਇਹ ਵਾਅਦੇ ਪੂਰੀ ਤਰਾਂ ਨਾਲ ਵਫਾ ਨਹੀਂ ਕੀਤੇ ਗਏ। ਜਿਸਦੇ ਰੋਸ ਵਜੋਂ ਪੀੜਤ ਪਰਿਵਾਰਾਂ ਨੇ ਹਾਦਸੇ ਵਾਲੀ ਥਾਂ ਜੋੜਾ ਫਾਟਕ ਨਜ਼ਦੀਕ ਇੱਕਠੇ ਹੋ ਕੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਪੀੜਤਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਮੁਆਵਜ਼ਾ ਰਾਸ਼ੀ ਅਤੇ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਸਨ, ਜੋ ਹੁਣ ਤਕ ਪੂਰੇ ਨਹੀਂ ਕੀਤੇ ਗਏ।

Read Also ਅੰਮ੍ਰਿਤਸਰ ਧਮਾਕੇ ਦੇ ਸਨ ਮੋਨੇ ਮੁਲਜ਼ਮ! ਚਸ਼ਮਦੀਦ ਦੇ ਹੋਸ਼ ਉਡਾਉ ਖੁਲਾਸੇ

ਉਧਰ ਪੀੜਤਾਂ ਨੇ ਕਿਹਾ ਕਿ ਘਟਨਾ ਦੀ ਜਾਂਚ ਤੋਂ ਬਾਅਦ ਕਮੀਸ਼ਨ ਆਪਣੀ ਰਿਪੋਰਟ ਸਰਕਾਰ ਨੂੰ ਭੇਜ ਚੁੱਕਾ ਹੈ। ਬਾਵਜੂਦ ਇਸਦੇ ਸਰਕਾਰ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਪੀੜਤਾਂ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਪਹਿਲੀ ਜਨਵਰੀ ਤੋਂ ਰੇਲ ਰੋਕ ਕੇ ਪ੍ਰਦਰਸ਼ਨ ਕਰਨਗੇ। ਉਧਰ ਹਾਦਸੇ ਦੇ ਜ਼ਖ਼ਮੀਆਂ ਨੇ ਦੱਸਿਆ ਕਿ ਜਿਹੜੀ ਰਕਮ ਮੁਆਵਜ਼ੇ ਲਈ ਦਿੱਤੀ ਗਈ ਹੈ ਉਹ ਇਲਾਜ ‘ਤੇ ਹੀ ਲਗ ਚੁੱਕੀ ਹੈ। ਸਰਕਾਰ ਜੇਕਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰੇ ਤਾਂ ਹੀ ਉਹ ਪਰਿਵਾਰ ਦਾ ਗੁਜ਼ਾਰਾ ਕਰ ਸਕਦੇ ਹਨ। ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਹਾਲੇ ਵੀ ਹਰੇ ਹਨ ਜ਼ਰੂਰਤ ਹੈ ਕਿ ਸਰਕਾਰ ਪੀੜਤਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਪੂਰਾ ਕਰੇ ਤਾਂ ਜੋ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button