PunjabTop News

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 125 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਹੋਈ ਸਾਂਝੀ ਛਾਪੇਮਾਰੀ

ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਸਥਿਤ ਪਿੰਡ ਘੋਗਾ ਵਿੱਚ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਦੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਪਾਕਿਸਤਾਨ ਤੋਂ ਆਈ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 125 ਕਰੋੜ ਰੁਪਏ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ, ਸੁਰੱਖਿਆ ਏਜੰਸੀਆਂ ਨੂੰ ਸਰਹੱਦੀ ਖੇਤਰ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਸਬੰਧਤ ਪੁਖ਼ਤਾ ਸੂਚਨਾ ਮਿਲੀ ਸੀ। ਇਸੇ ਜਾਣਕਾਰੀ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐੱਸ.ਐੱਫ. ਨੇ ਯੋਜਨਾਬੱਧ ਤਰੀਕੇ ਨਾਲ ਪਿੰਡ ਘੋਗਾ ਵਿੱਚ ਇੱਕ ਸ਼ੱਕੀ ਘਰ ‘ਤੇ ਸਾਂਝੇ ਤੌਰ ‘ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ ਘਰ ਦੇ ਅੰਦਰੋਂ 25 ਕਿੱਲੋਗ੍ਰਾਮ ਤੋਂ ਵੱਧ ਵਜ਼ਨ ਦੀ ਹੈਰੋਇਨ ਬਰਾਮਦ ਹੋਈ, ਜਿਸ ਨੂੰ ਬਹੁਤ ਹੀ ਗੁਪਤ ਤਰੀਕੇ ਨਾਲ ਛੁਪਾ ਕੇ ਰੱਖਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button