EDITORIALTop News

ਅੱਜ ਅੰਮ੍ਰਿਤ ਵੇਲੇ ਹੋਇਆਂ ਪਵਿੱਤਰ ਹੁਕਮਨਾਮਾਂ ਸਾਹਿਬ ਜੀ

 

*🙏ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਅੱਜ ਅੰਮ੍ਰਿਤ ਵੇਲੇ ਹੋਇਆਂ ਪਵਿੱਤਰ ਹੁਕਮਨਾਮਾਂ ਸਾਹਿਬ ਜੀ ( in ਪੰਜਾਬੀ Hindi & English ) ਅੰਗ680 22 ਫਰਵਰੀ*2026

*ਧਨਾਸਰੀ ਮਹਲਾ ੫ ॥*

*ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥*
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ ਮਨੁੱਖ ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥

*ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥*
ਹੇ ਹਰੀ ਪ੍ਰਭੂ ਵਾਹਿਗੁਰੂ ਪਰਮ ਪਿਤਾ ਪਰਮਾਤਮਾ ਜੀ ! ਤੁਸੀਂ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੁਹਾਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਐਧਰ ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ॥ ਰਹਾਉ ॥

*ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥*
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਨਾਨਕ ਜੀ ਆਖਦੇ ਹਨ – (ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਪਿਤਾ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਜਿਸ ਨੂੰ ਅਪਣੇ ਨਾਮ ਸਿਮਰਨ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ॥੨॥੫॥੩੬॥

*धनासरी महला ५ ॥*

*जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥*
हे भाई! (लालची मनुष्य) अनेकों यत्न करता है, लोगों को धोखा देता है, परन्तु सब के दिलों की जानने वाला परमात्मा (सब कुछ) जानता है​। (बल्कि वह) त्यागियों वाले धार्मिक पहरावे बनाई रखता है, पाप करके (फिर उन पापों से) मुकर भी जाता है ॥१॥

*जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥*
हे प्रभू! तुम (सब जीवों के) नजदीक वसते हो, परन्तु (लालची पाखंडी मनुष्य) तुझे दूर (वसता) समझता है। लालची मनुष्य (लालच के) चक्कर में फंसा रहता है, (माया की खातिर) इधर उधर देखता है, उधर से उधर देखता है (उसका मन टिकता नहीं) ॥ रहाउ ॥

*जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥*
हे भाई! जब तक मनुष्य के मन की (माया वाली) भटकना दूर नहीं होती, यह (लालच के पंजों से) आज़ाद नहीं हो सकता। नानक जी कहते हैं – (पहरावों से भगत नहीं बन जाता) जिस मनुष्य पर मालिक-प्रभू दयावान होता है (और, उस को नाम की दात देता है) वही मनुष्य संत है भगत है ॥२॥५॥३६॥

*Dhhanaasaree Mahalaa 5 ||*

*Jatan Karai Maanukh Ddehkaavai Ohu Antarjaamee Jaanai || Paap Kare Kar Mookar Paavai Bhekh Karai Nirbaanai ||1|| Jaanat Door Tumeh Prabh Ner || Ut Taakai Ut Te Ut Pekhai Aavai Lobhee Fer || Rahaau || Jab Lag Tuttai* *Naahee Man Bharmaa Tab Lag Mukat N Koee || Kahu Naanak Daeaal Suaamee Sant Bhagat Jan Soee ||2||5||36||*

*☬ Meaning ☬*

*People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak Ji, he alone is a Saint, a devotee, and a humble Daas of the Lord, to whom the Lord and Master is merciful. ||2||5||36||*

*🙏ਵਾਹਿਗੁਰੂ ਜੀ ਕਾ ਖਾਲਸਾ🙏*

*🙏ਵਾਹਿਗੁਰੂ ਜੀ ਕੀ ਫਤਿਹ🙏*

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button