ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਆਧਿਕਾਰਿਕ ਤੌਰ ‘ਤੇ ਅਸਤੀਫਾ ਦੇਣਗੇ CM ਚੰਨੀ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਨਤੀਜਿਆਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਪੂਰੀ ਕੈਬਨਿਟ ਅੱਜ ਇਕੱਠੇ ਅਸਤੀਫਾ ਦੇ ਸਕਦੀ ਹੈ। ਇਸ ਦੇ ਨਾਲ ਹੀ ਚੰਨੀ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਗੇ।
ਪੰਜਾਬ ਵਿਚ ਆਪ ਦੀ ਵੱਡੀ ਜਿੱਤ ਤੋਂ ਬਾਅਦ ਕੇਜਰੀਵਾਲ ਮੁੜ ਪੰਜਾਬ ਨੂੰ ਬਣਾਉਣਗੇ ਸੋਨੇ ਦੀ ਚਿੜੀ || D5 Channel Punjabi
ਬੀਤੇ ਦਿਨ ਆਏ ਚੋਣ ਨਤੀਜਿਆਂ ‘ਚ ਕਾਂਗਰਸ ਨੂੰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਨ੍ਹਾਂ ਚੋਣਾਂ ‘ਚ ਕਾਂਗਰਸ ਸਿਰਫ 18 ਸੀਟਾਂ ਤੱਕ ਸੀਮਤ ਰਹਿ ਗਈ ਹੈ। 111 ਦਿਨ ਮੁੱਖ ਮੰਤਰੀ ਦੀ ਕੁਰਸੀ ‘ਤੇ ਕਾਬਜ ਰਹੇ ਚਰਨਜੀਤ ਸਿੰਘ ਚੰਨੀ ਦੋਵਾਂ ਹੀ ਸੀਟਾਂ ਤੋਂ ਹਾਰ ਗਏ। ਇਸ ਦੌਰਾਨ ਚੰਨੀ ਰਿਆਇਤਾਂ ਦੇ ਐਲਾਨ, ਪੂਰੇ ਪੰਨੇ ਦੇ ਇਸ਼ਤਿਹਾਰ ਅਤੇ ਹਾਕੀ ਖੇਡਾਂ ਵਿੱਚ ਸ਼ਮੂਲੀਅਤ ਕਰਕੇ ਚਰਚਾ ਵਿੱਚ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਅਮਰਿੰਦਰ ਸਿੰਘ ਨੂੰ ਸੱਤਾ ਤੋਂ ਲਾਂਭੇ ਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ, ਨੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਖੁਦ ਨੂੰ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਕੋਸ਼ਿਸ਼ ਕੀਤੀ ਪਰ ਕਾਂਗਰਸ ਨੇ ਚੰਨੀ ਨੂੰ ਚੁਣ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.