PunjabPunjabTop News

ਅੱਠ ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ਵਿੱਚ ਅਦਾਲਤ ਚ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਅੱਜ (ਸ਼ੁੱਕਰਵਾਰ) ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅੱਠ ਸਾਲ ਪੁਰਾਣੇ ਮਾਣਹਾਨੀ ਦੇ ਮਾਮਲੇ ਵਿੱਚ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ। ਸੁਖਬੀਰ ਬਾਦਲ ਦੇ ਵਕੀਲ ਰਾਜੇਸ਼ ਰਾਏ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਕੁਝ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਲਈ ਦਿੱਲੀ ਗਏ ਸਨ। ਮੀਟਿੰਗ ਸਵੇਰੇ 11:30 ਵਜੇ ਹੋਣੀ ਸੀ, ਜਿਸ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਗੈਰਹਾਜ਼ਰੀ ਜਾਣਬੁੱਝ ਕੇ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਕੋਰਟ ਵਿੱਚ ਨਾ ਆਉਣ ਦਾ ਕਾਰਨ ਜ਼ਰੂਰੀ ਕੰਮ ਹੈ। ਇਸ ਦੇ ਨਾਲ ਹੀ ਭਰੋਸਾ ਦਿੱਤਾ ਹੈ ਕਿ ਅਗਲੀ ਤਾਰੀਖ਼ ‘ਤੇ ਉਹ ਖੁਦ ਕੋਰਟ ਵਿੱਚ ਪੇਸ਼ ਹੋਣਗੇ।ਇਹ ਮਾਮਲਾ 2017 ਦਾ ਹੈ। ਅਖੰਡ ਕੀਰਤਨੀ ਜਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਇਹ ਸ਼ਿਕਾਇਤ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਤਹਿਤ ਦਾਇਰ ਕੀਤੀ ਗਈ ਸੀ।

ਸ਼ਿਕਾਇਤ ਦੇ ਅਨੁਸਾਰ, 4 ਜਨਵਰੀ, 2017 ਨੂੰ ਜਦੋਂ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰ ਪਾਲ ਸਿੰਘ ਦੇ ਘਰ ਗਏ ਸਨ ਤਾਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਇੱਕ ਬਿਆਨ ਦਿੱਤਾ ਸੀ। ਜਿਸ ਵਿੱਚ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇੱਕ ਰਾਜਨੀਤਿਕ ਫਰੰਟ ਦੱਸਿਆ ਗਿਆ ਸੀ।

ਸ਼ਿਕਾਇਤ ਦੇ ਅਨੁਸਾਰ, 4 ਜਨਵਰੀ, 2017 ਨੂੰ ਜਦੋਂ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰਾਜਿੰਦਰ ਪਾਲ ਸਿੰਘ ਦੇ ਘਰ ਗਏ ਸਨ ਤਾਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਇੱਕ ਬਿਆਨ ਦਿੱਤਾ ਸੀ। ਜਿਸ ਵਿੱਚ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇੱਕ ਰਾਜਨੀਤਿਕ ਫਰੰਟ ਦੱਸਿਆ ਗਿਆ ਸੀ।

ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਕਿ ਇਸ ਬਿਆਨ ਨਾਲ ਉਨ੍ਹਾਂ ਦੇ ਸੰਗਠਨ ਦੀ ਛਵੀ ਅਤੇ ਸਾਖ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਜਿਸ ਤੋਂ ਬਾਅਦ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button