ਆਪ ਸਰਕਾਰ ਘੱਟ ਗਿਣਤੀਆਂ ਦੀ ਰਾਖੀ ਕਰਨ ਵਿਚ ਨਾਕਾਮ ਰਹੀ : ਬਿਕਰਮ ਸਿੰਘ ਮਜੀਠੀਆ
ਬਾਬਾ ਜੀਵਨ ਸਿੰਘ ਦੇ 361ਵੇਂ ਜਨਮ ਦਿਹਾੜੇ ਨੂੰ ਸਮਰਪਿਤ 23ਵੇਂ ਚੇਤਨਾ ਮਾਰਚ ਵਿਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਅਤੇ ਇਸਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪੰਜਾਬ ਵਿਚ ਘੱਟ ਗਿਣਤੀਆਂ ਦੀ ਰਾਖੀ ਕਰਨ ਵਿਚ ਨਾਕਾਮ ਰਹੇ ਹਨ ਕਿਉਂਕਿ ਉਹ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਹੋ ਗਏ ਹਨ।
ਕਾਲੇ ਸ਼ੀਸ਼ੀਆਂ ਵਾਲੀ ਕਾਰ ’ਚ ਬੈਠੀ ਔਰਤ ਦਾ ਦੇਖੋ ਹਾਲ, ਦਿਨ ਦਿਹਾੜੇ ਪੁਲਿਸ ਨੂੰ ਪਾਈਆਂ ਭਾਜੜਾਂ
ਸੀਨੀਅਰ ਆਗੂ, ਜਿਹਨਾਂ ਨੇ ਇਥੇ ਬਾਬਾ ਜੀਵਨ ਸਿੰਘ ਦੇ 361ਵੇਂ ਜਨਮ ਦਿਹਾੜੇ ਨੂੰ ਸਮਰਪਿਤ 23ਵੇਂ ਚੇਤਨਾ ਮਾਰਚ ਵਚ ਸ਼ਮੂਲੀਅਤ ਕੀਤੀ, ਨੇ ਮੀਡੀਆ ਵੱਲੋਂ ਤਰਨਤਾਰਨ ਵਿਚ ਚਰਚ ਵਿਚ ਹੋਈ ਗੁੰਡਾਗਰਦੀ ਬਾਰੇ ਸਵਾਲ ਦੇ ਜਵਾਬ ਵਿਚ ਇਹ ਗੱਲ ਕਹੀ ਅਤੇ ਹਿਾ ਕਿ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ ਤੇ ਇਹ ਇਸ ਮੁਹਾਜ਼ ’ਤੇ ਲਗਾਤਾਰ ਫੇਲ੍ਹ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਅਜਿਹੀਆਂ ਮੰਦਭਾਗੀ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਕਿਉਂਕਿ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਇਆ ਜਾ ਰਿਹਾ ਹੈ।
ਆਹ ਵੇਖੋ! ਸਿਆਸੀ ਆਗੂਆਂ ਦੀ ਗੁੰਡਾਗਰਦੀ, ਅੱਗੋਂ ਕਰਮਚਾਰੀਆਂ ਨੇ ਵੀ ਲੈ ਲਿਆ ਸਟੈਂਡ!
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਸਾਰੇ ਧਰਮਾਂ ਦੇ ਲੋਕਾਂ ਦਾ ਸਤਿਕਾਰ ਕੀਤਾ ਹੈ। ਉਹਨਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਿਰ ਸਾਹਿਬ ਦਾ ਨੀਂਹ ਪੱਥਰ ਸੂਫੀ ਸੰਤ ਹਜ਼ਰਤ ਸਾਈਂ ਮੀਆਂ ਮੀਰ ਤੋਂ ਇਹੀ ਗੱਲ ਮਨ ਵਿਚ ਸੋਚ ਕੇ ਰੱਖਵਾਇਆ ਸੀ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਹਮੇਸ਼ਾ ਹਰੇਕ ਨਾਲ ਪਿਆਰ ਕਰਨ, ਸਤਿਕਾਰ ਕਰਨ ਤੇ ਸੰਜਮ ਰੱਖਣ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਹਰ ਚੰਗੇ ਮਾੜੇ ਸਮੇਂ ਵਿਚ ਇਹ ਉਪਦੇਸ਼ ਧਾਰਨ ਕੀਤੀ ਰੱਖਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਘੱਟ ਗਿਣਤੀਆਂ ਨੂੰ ਸੁਰੱਖਿਅਤ ਰੱਖਣਾ ਸਾਡਾ ਫਰਜ਼ ਹੈ ਤੇ ਪੰਜਾਬੀ ਕਦੇ ਵੀ ਇਹਨਾਂ ਨੂੰ ਕਿਸੇ ਤਰੀਕੇ ਦਾ ਨੁਕਸਾਨ ਪਹੁੰਚਾਉਣ ਦੀ ਗੱਲ ਬਰਦਾਸ਼ਤ ਨਹੀਂ ਕਰਨਗੇ।
ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ, ਜੇਲ੍ਹ ਜਾ ਸਕਦਾ ਹੈ ਸੁਖਬੀਰ ਬਾਦਲ! ਮਾਨ ਨੇ ਬਦਲਿਆ ਤੁਰੰਤ ਪੰਜਾਬ ਦਾ ਡੀਜੀਪੀ
ਗ੍ਰਹਿ ਮੰਤਰਾਲੇ ਚਲਾਉਣ ਦੇ ਤਰੀਕੇ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮਾੜੇ ਹਾਲਾਤਾਂ ਲਈ ਆਪ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਜਦੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਮੁੱਖ ਮੰਤਰੀ ਨੇ ਸਾਬਕਾ ਡੀ ਜੀ ਪੀ ਵੀ ਕੇ ਭਾਵਰਾ ਸਿਰ ਸੁਰੱਖਿਆ ਵਿਚ ਕੁਤਾਹੀ ਦੀ ਜ਼ਿੰਮੇਵਾਰੀ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬਾ ਪੁਲਿਸ ਮੁਖੀ ਦੀ ਚੋਣ ਮੁੱਖ ਮੰਤਰੀ ਆਪ ਕਰਦੇ ਹਨ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਵੀ ਇਹ ਮੁੱਖ ਮੰਤਰੀ ਸਨ ਜਿਹਨਾਂ ਨੇ ਗਾਇਕ ਦੀ ਸੁਰੱਖਿਆ ਵਿਚ ਕਟੌਤੀ ਦਾ ਫੈਸਲਾ ਲਿਆ ਤੇ ਇਸਨੂੰ ਸੋਸ਼ਲ ਮੀਡੀਆ ’ਤੇ ਸਰਕਾਰੀ ਹੈਂਡਲਜ਼ ਰਾਹੀਂ ਪ੍ਰਚਾਰਿਆ ਵੀ ਗਿਆ।
DGP ਬਦਲਣ ਤੋਂ ਬਾਅਦ ਪਿਆ ਰੌਲਾ! ਵੱਡੇ-ਵੱਡੇ ਲੀਡਰਾਂ ਦਾ ਲੱਗ ਸਕਦਾ ਹੈ ਨੰਬਰ | D5 Channel Punjabi
ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਕੰਮ ਦਰੁੱਸਤ ਕਰਨਾ ਚਾਹੀਦਾ ਹੈ ਤੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਪੰਜਾਬ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਇਕੱਲੇ ਵਿਅਕਤੀ ਹਨ ਜਿਹਨਾਂ ਨੂੰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵਾਂ ਤੋਂ ਜ਼ੈਡ ਪਲੱਸ ਸੁਰੱਖਿਆ ਮਿਲੀ ਹੋਈ ਹੈ।
Sandeep Nangal Ambia ਮਾਮਲੇ ’ਚ ਵੱਡਾ ਖ਼ੁਲਾਸਾ, ਕਬੱਡੀ ਫੈਡਰੇਸ਼ਨਾਂ ਮਾਲਕਾਂ ਨੇ ਕਰਵਾਇਆ ਕਤਲ | D5 Channel Punjabi
ਜਦੋ ਉਹਨਾਂ ਤੋਂ ਪੰਜਾਬ ਦੇ ਆਬਕਾਰੀ ਘੁਟਾਲੇ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਪ੍ਰਤੱਖ ਸੱਚਾਈ ਹੈ ਕਿ ਜਿਸ ਵਿਅਕਤੀ ਨੇ ਦਿੱਲੀ ਵਿਚ ਆਬਕਾਰੀ ਨੀਤੀ ਤਿਆਰ ਕੀਤੀ, ਉਸਨੇ ਹੀ ਪੰਜਾਬ ਲਈ ਵੀ ਨੀਤੀ ਤਿਆਰ ਕੀਤੀ। ਉਹਨਾਂ ਕਿਹਾ ਕਿ ਦਿੱਲੀ ਦੀ ਨੀਤੀ ਦੀ ਸੀ ਬੀ ਆਈ ਅਤੇ ਈ ਡੀ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਨੀਤੀ ਦੀ ਵੀ ਜਾਂਚ ਇਹਨਾਂ ਏਜੰਸੀਆਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਦੀ ਤਰਜੀਹ ’ਤੇ ਤਿਆਰ ਕੀਤੀ ਗਈ ਹੈ ਤਾਂ ਜੋ ਦੋ ਕੰਪਨੀਆਂ ਨੂੰ ਦੁੱਗਣਾ ਮੁਨਾਫਾ ਮਿਲ ਸਕੇ ਜਿਸ ਤੋਂ ਸਪਸ਼ਟ ਹੈ ਕਿ ਸਿਖਰਲੇ ਪੱਧਰ ’ਤੇ ਰਿਸ਼ਵਤਾਂ ਲੈਣ ਲਈ ਪ੍ਰਬੰਧ ਕੀਤੇ ਗਏ ਹਨ।
AAP ਦਾ ਸਾਬਕਾ ਲੀਡਰ ਜਾਊ ਜੇਲ੍ਹ, ਜਲਦੀ ਹੋਊ Arrest? ਵਿਜੀਲੈਂਸ ਦਾ ਵੱਡਾ ਐਕਸ਼ਨ | D5 Channel Punjabi
ਉਹਨਾਂ ਕਿਹਾ ਕਿ ਸੈਂਕੜੇ ਕਰੋੜ ਰੁਪਏ ਇਸ ਵਾਸਤੇ ਇਕੱਠੇ ਕੀਤੇ ਗਏ ਤਾਂ ਜੋ ਆਮ ਆਦਮੀ ਪਾਰਟੀ ਸਰਕਾਰ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਚੋਣਾਂ ਲੜ ਸਕੇ ਜਦੋਂ ਕਿ ਪੰਜਾਬੀ ਇਸਦਾ ਭਾਰ ਚੁੱਕ ਰਹੇ ਹਨ ਕਿਉਂਕਿ ਇਥੇ ਪ੍ਰਾਪਰਟੀ ਦੀ ਰਜਿਸਟਰੇਸ਼ਨ ਫੀਸ ਅਤੇ ਪ੍ਰਾਪਰਟੀ ਟੈਕਸ ਦੋਵੇਂ ਵਧਾ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਆਪਣਾ ਵੈਟ ਘਟਾਉਣ ਤੋਂ ਵੀ ਨਾਂਹ ਕਰ ਦਿੱਤੀ ਹੈ ਜਦੋਂ ਕਿ ਕੇਂਦਰ ਸਰਕਾਰ ਨੇ ਪੈਟਰੋਲੀਅਮ ਵਸਤਾਂ ’ਤੇ ਟੈਕਸ ਘਟਾ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.