ਆਪਣੇ ਆਪ ਨੂੰ ਗ਼ਦਾਰ ਕਹਿਣ ‘ਤੇ ਭੜਕੇ ਦੀਪ ਸਿੱਧੂ, ਕਿਹਾ – ਸੱਚ ਲੈ ਕੇ ਆਵਾਂਗਾ ਸਾਹਮਣੇ
ਨਵੀਂ ਦਿੱਲੀ : ਕਿਸਾਨਾਂ ਦੀ ਗਣਤੰਤਰ ਦਿਵਸ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਮਜ਼ਦੂਰ ਏਕਤਾ ਕਮੇਟੀ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿੰਘੂ ਬਾਰਡਰ ਦੀ ਸਟੇਜ ‘ਤੇ ਸੰਬੋਧਿਤ ਕਰਦੇ ਹੋਏ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਮਜ਼ਦੂਰ ਏਕਤਾ ਕਮੇਟੀ ਦੇ ਪ੍ਰਧਾਨ ਸਵਰਣ ਸਿੰਘ ਪੰਧੇਰ ਦੀਆਂ ਮਿੰਨਤਾਂ ਕੀਤੀਆਂ ਕਿ ਹਿੰਸਕ ਕਾਰਵਾਈਆਂ ਨੂੰ ਅੰਜ਼ਾਮ ਨਾ ਦਿੱਤਾ ਜਾਵੇ ਪਰ ਇਸਦੇ ਬਾਵਜੂਦ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਰਿੰਗ ਰੋਡ ਦੇ ਵੱਲ ਜਾਣ ਲਈ ਉਕਸਾਇਆ ਗਿਆ, ਜਿਸ ਕਾਰਨ ਸ਼ਾਂਤਮਈ ਅੰਦੋਲਨ ਨੂੰ ਵੱਡਾ ਧੱਕਾ ਲੱਗਾ।
ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਬੇਨਕਾਬ! ਵੱਡੇ ਆਗੂ ਕੱਢ ਲਿਆਏ ਸਾਰਾ ਸੱਚ ! ਕਿਸਾਨ ਮੋਰਚੇ ਦਾ ਵੱਡਾ ਐਲਾਨ!
ਸਵਰਣ ਸਿੰਘ ਪੰਧੇਰ, ਦੀਪ ਸਿੱਧੂ ਅਤੇ ਪੰਨੂ ਨੂੰ ਵੱਡਾ ਗ਼ਦਾਰ ਦੱਸਦੇ ਹੋਏ ਰਾਜੇਵਾਲ ਨੇ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਕਮੇਟੀ ਦਾ ਸੌਦਾ ਹੋਇਆ ਹੈ, ਜੋ ਆਉਣ ਵਾਲੇ ਦਿਨਾਂ ‘ਚ ਬਾਹਰ ਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਬੀਜ ਬੀਜਿਆ ਜਾਂਦਾ ਹੈ ਤਾਂ ਉਹ ਕੱਲ ਨੂੰ ਜ਼ਮੀਨ ਵਿੱਚੋਂ ਬਾਹਰ ਆਉਂਦਾ ਹੀ ਹੈ, ਇਸੇ ਤਰ੍ਹਾਂ ਪੰਧੇਰ ਦਾ ਸੌਦਾ ਵੀ ਥੋੜ੍ਹੇ ਦਿਨਾਂ ਤੱਕ ਬਾਹਰ ਆਵੇਗਾ ਹੀ ਆਵੇਗਾ। ਉੱਥੇ ਹੀ ਹੁਣ ਦੀਪ ਸਿੱਧੂ ਹੁਣ ਗਦਾਰ ਕਹਿਣ ਵਾਲੇ ਬਿਆਨ ਤੇ ਭੜਕ ਗਏ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜ਼ਲਦ ਹੀ ਸੱਚ ਸਾਹਮਣੇ ਲੈ ਕੇ ਆਉਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.