Press ReleasePunjabTop News

ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੀਮਾ

ਚੰਡੀਗੜ੍ਹ : ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ ‘ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25 ਲੀਟਰ ਦੇ 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ ਹਨ।
CM Mann ਦਾ ਵੱਡਾ Action ! Gangsters ਲਈ ਵੱਡਾ ਪਲੈਨ ਤਿਆਰ! | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੁੱਖ ਦਫਤਰ ਤੋਂ ਆਬਕਾਰੀ ਵਿਭਾਗ ਦੀਆਂ ਟੀਮਾਂ, ਹੁਸ਼ਿਆਰਪੁਰ ਰੇਂਜ ਦੇ ਆਬਕਾਰੀ ਅਧਿਕਾਰੀ ਅਤੇ ਆਬਕਾਰੀ ਪੁਲਿਸ ਮੁਲਾਜ਼ਮਾਂ ਨੂੰ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਆਸ ਦਰਿਆ ਦੇ ਕੰਢੇ ਸਥਿਤ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦੀ ਤਲਾਸ਼ੀ ਲਈ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਡਾਗ ਸਕੁਐਡ, ਜੋ ਖਾਸ ਤੌਰ ‘ਤੇ ਲਹਾਨ ਦਾ ਪਤਾ ਲਗਾਉਣ ਲਈ ਸਿਖਲਾਈ ਪ੍ਰਾਪਤ ਹਨ, ਦੀਆਂ ਵੀ ਵਰਤੋ ਕੀਤੀ ਗਈ।
CM Mann ਦਾ ਵੱਡਾ Action ! Gangsters ਲਈ ਵੱਡਾ ਪਲੈਨ ਤਿਆਰ! | D5 Channel Punjabi
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਤਲਾਸ਼ੀ ਮੁਹਿੰਮ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਚਲਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਦਸੂਹਾ ਦੇ ਟੇਰਕਿਆਣਾ, ਕਥਾਣਾ, ਬਡਾਈਆਂ, ਧਨੋਆ, ਸੈਦਪੁਰ ਅਤੇ ਭੀਖੋਵਾਲ ਪਿੰਡਾਂ ਦੇ ਪੂਰੇ ਖੇਤਰ ਦਾ ਮੁਕੰਮਲ ਨਕਸ਼ਾ ਤਿਆਰ ਕਰਕੇ ਕਰੀਬ 7 ਕਿਲੋਮੀਟਰ ਖੇਤਰ ਦੀ ਪੈਦਲ ਅਤੇ ਕਿਸ਼ਤੀਆਂ ਦੀ ਵਰਤੋਂ ਨਾਲ ਤਲਾਸ਼ੀ ਕੀਤੀ ਗਈ।
Navjot Kaur Sidhu ਦਾ ਇਕ ਹੋਰ ਖੁਲਾਸਾ! Kejriwal ਚਾਹੁੰਦੇ ਸੀ Navjot Sidhu ਨੂੰ | D5 Channel Punjabi
ਬੁਲਾਰੇ ਨੇ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਪਤਾ ਲੱਗਾ ਕਿ ਸ਼ਰਾਬ ਤਸਕਰਾਂ ਵੱਲੋਂ ਡੂੰਘੇ ਟੋਏ ਪੁੱਟ ਕੇ ਲਾਹਣ ਦੀ ਗੈਰ-ਕਾਨੂੰਨੀ ਨਿਕਾਸੀ ਕਰਨ ਲਈ ਅਜਿਹਾ ਲੁਕਿਆ ਢੰਗ ਅਪਣਾਈਆ ਜਾ ਰਿਹਾ ਸੀ ਜਿਸਦਾ ਪਤਾ ਲਗਾਉਣਾ ਆਸਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਡੌਗ ਸਕੁਐਡ ਦੇ ਤਿੰਨ ਕੁੱਤਿਆਂ ਜਿਨ੍ਹਾਂ ਵਿੱਚ ਇੱਕ ਲੈਬਰਾਡੋਰ ਅਤੇ ਦੋ ਬੈਲਜੀਅਨ ਮੈਲੀਨੋਇਸ ਸਨ, ਨੇ ਇਨਾਂ ਭੱਠੀਆਂ ਨੂੰ ਸੁੰਘ ਕੇ ਲੱਭਣ ਦੌਰਾਨ ਅਸਾਧਾਰਣ ਸਿਖਲਾਈ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ।
Bullet ਰੱਖਣ ਦੇ ਸ਼ੌਕੀਨਾਂ ਨੂੰ ਝਟਕਾ!Punjab ’ਚ ਨਵਾ ਫਰਮਾਨ ਹੋਇਆ ਜਾਰੀ |Bullet News Punjab|D5 Channel Punjabi
ਇਸ ਦੌਰਾਨ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਸ਼ਰਾਬ ਨੂੰ ਠੱਲ੍ਹ ਪਾਉਣ ਲਈ ਵਿਆਪਕ ਪੱਧਰ ‘ਤੇ ਖੇਤਰੀ ਪੱਧਰ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਆਬਕਾਰੀ ਨਾਲ ਸਬੰਧਤ ਅਪਰਾਧਾਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 9875961126 ਵੀ ਸ਼ੁਰੂ ਕੀਤਾ ਹੈ। ਉਨ੍ਹਾਂ ਤਾੜਨਾ ਕੀਤੀ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button