ਆਮ ਆਦਮੀ ਪਾਰਟੀ ਨੇ ਖਹਿਰੇ ਨੂੰ ਪਿੱਛੇ ਛੱਡਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਹੁਣ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਪਟਿਆਲਾ ਅਧਿਆਪਕ ਮੋਰਚੇ ਦੀਆਂ ਮੰਗਾਂ ਦੇ ਹੱਕ ਵਿਚ ਮੰਗ ਪੱਤਰ ਦੇਣ ਤੋਂ ਬਾਅਦ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਚੀਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸੇਵਾਮੁਕਤ ਅਧਿਕਾਰੀਆਂ ਨੂੰ ਵੱਡੇ ਅਹੁਦਿਆਂ ‘ਤੇ ਰੱਖਕੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ।
Read Also ਬਰਗਾੜੀ ‘ਚ ਹਰਪਾਲ ਚੀਮਾ ਦੇ ਪਿੱਛੇ ਪਏ ਲੋਕ, ਵੀਡੀਓ ਵਾਇਰਲ
ਜਦਕਿ ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਕੀਤੀ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਜ਼ਟ ਦਾ ਬਹੁਤਾ ਪੈਸਾ ਤਾਂ ਭ੍ਰਿਸ਼ਟਾਚਾਰ ਰਾਹੀ ਖ਼ਰਾਬ ਹੋ ਜਾਂਦਾ ਹੈ। ਪੰਜਾਬ ਸਰਕਾਰ ਨੇ ਕੀਤੇ ਵਾਅਦੇ ਮੁਤਾਬਕ ਕੁਝ ਵੀ ਨਹੀਂ ਕੀਤਾ ਜਿਸ ਕਾਰਨ ਹਰ ਵਰਗ ਦੇ ਲੋਕਾਂ ਵਿੱਚ ਰੋਸ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਉੱਤੇ ਮਹਿਜ 4 ਫ਼ੀਸਦੀ ਬਜਟ ਖਰਚ ਕਰਦੀ ਹੈ ਜਿਸ ਕਾਰਨ ਸਰਕਾਰੀ ਸਕੂਲਾਂ ਦਾ ਮਾੜਾ ਹਾਲ ਹੈ ਅਤੇ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਨਹੀਂ ਦਿੱਤੀਆਂ ਜਾ ਰਹੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.