ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਵੀ ਆਪਣੇ ਪਤੀ ਦੇ ਸਮਰਥਨ ‘ਚ ਜੇਲ੍ਹ ਨੇੜੇ ਭੁੱਖ ਹੜਤਾਲ ’ਤੇ ਬੈਠ ਗਈ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਚੁਣੇ ਹੋਏ ਵਕੀਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।ਅਮ੍ਰਿਤਪਾਲ ਨੂੰ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਅਸਾਮ ਜੇਲ੍ਹ ਭੇਜ ਦਿੱਤਾ ਗਿਆ।
ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ, ਹਾਲਾਂਕਿ ਉਨ੍ਹਾਂ ਨੂੰ ਅਜਿਹਾ ਕਰਨ ਦਾ ਪੂਰਾ ਅਧਿਕਾਰ ਹੈ। 5 ਦਿਨਾਂ ਤੋਂ ਇਸ ਮਾਮਲੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ।
28 ਸਤੰਬਰ ਨੂੰ ਅੰਮ੍ਰਿਤਪਾਲ ਨੇ ਅੰਮ੍ਰਿਤਸਰ ਦੇ ਡੀਸੀ ਖਿਲਾਫ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਸੀ। ਕਿਹਾ ਗਿਆ ਕਿ ਅੰਮ੍ਰਿਤਸਰ ਦੇ ਡੀਸੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਜਦੋਂ ਕਿ ਉਸ ਦੇ ਵਕੀਲ ਵੱਲੋਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾੜ ਨੇ ਕਿਹਾ ਕਿ ਕੈਦੀਆਂ ਨੂੰ ਆਪਣੀ ਪਸੰਦ ਦੇ ਵਕੀਲ ਨੂੰ ਮਿਲਣ ਦੀ ਪੂਰੀ ਇਜਾਜ਼ਤ ਹੈ। ਅੰਮ੍ਰਿਤਪਾਲ ਪਹਿਲਾਂ ਹੀ ਐਡਵੋਕੇਟ ਨਵਕਿਰਨ ਸਿੰਘ ਨੂੰ ਮਿਲ ਚੁੱਕੇ ਹਨ। ਹੁਣ ਉਹ ਰਾਜਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਨੂੰ ਨਵੇਂ ਵਕੀਲ ਨਾਲ ਮਿਲਣ ਦੀ ਇਜਾਜ਼ਤ ਦੇਣ ਦਾ ਮਾਮਲਾ ਗ੍ਰਹਿ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ।
ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਇਹ ਦੂਜੀ ਹੜਤਾਲ ਹੈ। ਕੁਝ ਮਹੀਨੇ ਪਹਿਲਾਂ ਵੀ ਉਹ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਚਲੇ ਗਏ ਸਨ। ਇਲਜ਼ਾਮ ਸੀ ਕਿ ਉਸ ਦੇ ਖਾਣੇ ਵਿੱਚ ਜਾਣਬੁੱਝ ਕੇ ਤੰਬਾਕੂ ਮਿਲਾਇਆ ਜਾ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.