ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਚੰਡੀਗੜ੍ਹ ਦੀ ਪ੍ਰਾਈਵੇਟ ਯੂਨੀਵਰਸਿਟੀ ਵਿਚ ਵਾਪਰੇ ਘਟਨਾਂਕ੍ਰਮ ਵਿਚ ਕਿਸੇ ਵੀ ਦੋਸ਼ੀ ਨੂੰ ਬਕਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵੱਲੋਂ ਖੁਦਕੁਸ਼ੀ ਵਾਲੀ ਖ਼ਬਰ ਨੂੰ ਝੂਠ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੀ ਵੀ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਤੇ ਨਾ ਹੀ ਕੋਈ ਕੁੜੀ ਹਸਪਤਾਲ ਦਾਖਲ ਹੈ।
Big breaking: ਅੱਧੀ ਰਾਤ ਨੂੰ ਕੁੜੀਆਂ ਨੇ ਕੀਤਾ ਹੰਗਾਮਾ, Video ਹੋਈ Viral, ਪਿਆ ਕਲੇਸ਼ ਸੜਕ ਪਾਇਆ ਖਿਲਾਰਾ ||
ਉਹ ਅੱਜ ਯੂਨੀਵਰਸਿਟੀ ਕੈਂਪਸ ਵਿਚ ਪਹੁੰਚਣ ਮਗਰੋਂ ਲੜਕੀਆਂ ਤੇ ਕਾਲਜ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਦੱਸਿਆ ਕਿ ਜਦੋਂ ਰੋਸ ਪ੍ਰਦਰਸ਼ਨ ਹੋ ਰਿਹਾਸੀ ਤਾਂ ਕੁਝ ਲੜਕੀਆਂ ਬੇਹੋਸ਼ ਹੋਈਆਂ ਜਿਹਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ ਬਿਲਕੁਲ ਅਫਵਾਹ ਹੈ ਕਿ ਕਿਸੇ ਕੁੜੀ ਨੇ ਖੁਦਕੁਸ਼ੀ ਕੀਤੀ ਹੈ ‘ਤੇ ਕਿਹਾ ਕਿ ਇਹਨਾਂ ਅਫਵਾਹਾਂ ਦਾ ਮਕਸਦ ਇਸ ਯੂਨੀਵਰਸਿਟੀ ਨੂੰ ਬਦਨਾਮ ਕਰਨਾ ਹੈ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਅਸੀਂ ਕੁੜੀਆਂ ਦੇ ਨਾਲ ਹਾਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.