NewsBreaking NewsD5 specialIndiaPoliticsPunjab

ਇਸ ਪੰਥਕ ਲੀਡਰ ਨੇ ਬਾਦਲ ਪਰਿਵਾਰ ਨੂੰ ਦੱਸਿਆ ਅਜਗਰ ਸੱਪ, ਕਹਿੰਦਾ ਕੌਮ ਦਾ ਬੇੜਾ ਗਰਕ ਕਰ`ਤਾ

ਗੁਰਦਾਸਪੁਰ : ਸ਼੍ਰੀ ਅਕਾਲ ਤਖਤ ਸਾਹਿਬ ਸ਼੍ਰੋਮਣੀ ਕਮੇਟੀ ਅਤੇ ਧਾਰਮਿਕ ਅਦਾਰੇ ਭ੍ਰਿਸ਼ਟ ਬਾਦਲਾ ਤੋਂ ਆਜ਼ਾਦ ਕਰਵਾਉਣ ਲਈ ਪੰਥਕ ਅਕਾਲੀ ਲਹਿਰ ਵਲੋਂ ਗੁਰਦਾਸਪੁਰ ਦੇ ਗੁਰੁਦਆਰਾ ਛੋਟਾ ਘੱਲੂਘਾਰਾ ਸਾਹਿਬ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸ ਕਾਰਵਾਈ ਗਈ। ਜਿਸ ਵਿੱਚ ਜਥੇਦਾਰ ਭਾਈ ਰਣਜੀਤ ਸਿੰਘ ਪ੍ਰਧਾਨ ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਬਾਬਾ ਦੇ ਸਰਪ੍ਰਸਤ ਸਰਬਜੋਤ ਸਿੰਘ ਬੇਦੀ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਸ਼ਾਮਿਲ ਹੋਈ ਅਤੇ ਸਿੱਖ ਸੰਗਤ ਨੂੰ ਪੰਥਕ ਅਕਾਲੀ ਲਹਿਰ ਨਾਲ ਜੁੜਨ ਲਈ ਅਪੀਲ ਕੀਤੀ।

ਇਸ ਪੰਥਕ ਲੀਡਰ ਨੇ ਬਾਦਲ ਪਰਿਵਾਰ ਨੂੰ ਦੱਸਿਆ ਅਜਗਰ ਸੱਪ, ਕਹਿੰਦਾ ਕੌਮ ਦਾ ਬੇੜਾ ਗਰਕ ਕਰ`ਤਾ

ਇਸ ਮੌਕੇ ਤੇ ਬੋਲਦੇ ਹੋਏ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕੱਠੇ ਹੋਕੇ ਅਕਾਲੀ ਦਲ ਬਾਦਲ ਨੂੰ ਭਜਾਉਣਾ ਚਾਹੀਦਾ ਹੈ ਕਿਉਂਕਿ ਬਾਦਲਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ , ਸ਼੍ਰੋਮਣੀ ਕਮੇਟੀ ਅਤੇ ਧਾਰਮਿਕ ਅਦਾਰੇ ਦੀ ਲੁੱਟ ਘਸੁੱਟ ਕੀਤੀ ਹੈ। ਇਸ ਲਈ ਉਹਨਾਂ ਨੇ ਇਸ ਜ਼ਿਲ੍ਹਾ ਪੱਧਰੀ ਕਾਨਫਰੰਸ ਵਿੱਚ ਪਹੁੰਚੀ ਸੰਗਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੀ ਹੋ ਰਹੀ ਚੋਣ ਵਿੱਚ ਪੰਥਕ ਅਕਾਲੀ ਲਹਿਰ ਦਾ ਸਾਥ ਦੇਣ ਅਤੇ ਬਾਦਲਾਂ ਦੇ ਕਬਜੇ ‘ਚੋਂ ਸ਼੍ਰੋਮਣੀ ਕਮੇਟੀ ਨੂੰ ਅਜ਼ਾਦ ਕਰਾਉਣ ਉਹਨਾਂ ਕਿਹਾ ਕਿ ਬਾਦਲਾਂ ਨੇ ਗੁਰੂ ਘਰ ਦੀਆਂ ਗੋਲਕਾਂ ਨੂੰ ਆਪਣੇ ਨਿੱਜੀ ਕੰਮਾਂ ਲਈ ਵਰਤਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button