ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ਕਰਨਾ ਹੈ ਸਾਫ਼: ਰਾਘਵ ਚੱਢਾ
ਰਾਘਵ ਚੱਢਾ ਨੇ ਫ਼ਿਰੋਜ਼ਪੁਰ ਦਿਹਾਤੀ ਵਿੱਚ ‘ਆਪ’ ਉਮੀਦਵਾਰ ਲਈ ਕੀਤਾ ਪ੍ਰਚਾਰ
ਫ਼ਿਰੋਜ਼ਪੁਰ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਆ ਦੇ ਹੱਕ ਵਿੱਚ ਪ੍ਰਚਾਰ ਕੀਤਾ। ਚੱਢਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾ ਕੇ ਪੰਜਾਬ ਵਿੱਚ ‘ਆਪ’ ਦੀ ਇਮਾਨਦਾਰ ਅਤੇ ਸਥਾਈ ਸਰਕਾਰ ਬਣਾਉਣ ਦੀ ਅਪੀਲ ਕੀਤੀ। ਰਾਘਵ ਚੱਢਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ- ਵੱਖ ਇਲਾਕਿਆਂ ਵਿੱਚ ਆਪ ਉਮੀਦਵਾਰ ਦੇ ਪੱਖ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਸਾਫ਼ ਕਰਨੀ ਹੈ। ਅੱਜ ਪੰਜਾਬ ਦੇ ਲੋਕਾਂ ਕੋਲ ਦੋ ਵਿਕਲਪ ਹਨ। ਇਕ ਪਾਸੇ ਰੇਤ ਮਾਫੀਆ, ਕੇਬਲ ਮਾਫੀਆ, ਚਿੱਟਾ ਮਾਫੀਆ, ਟਰਾਂਸਪੋਰਟ ਮਾਫੀਆ ਹੈ, ਜਦੋਂ ਕਿ ਦੂਜੇ ਪਾਸੇ ਕੱਟੜ ਇਮਾਨਦਾਰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਹੈ।
Modi ਦੇ ਭਗਤਾਂ ਨਾਲ ਕਿਸਾਨਾਂ ਦਾ ਪਿਆ ਪੇਚਾ! ਕਿਸਾਨਾਂ ਨੇ ਚਕਾਈਆਂ ਛਾਲਾਂ! ਮਾਹੌਲ ਹੋਇਆ ਗਰਮ | D5 Channel Punjabi
ਚੱਢਾ ਨੇ ਕਿਹਾ ਕਿ ਪੰਜਾਬ ਦੇ ਉਜਵਲ ਭਵਿੱਖ ਲਈ ਇਸ ਵਾਰ ਝਾੜੂ ਦਾ ਬਟਨ ਦੱਬ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣਾਉਣੀ ਹੈ। ਬਾਦਲਾਂ ਅਤੇ ਕਾਂਗਰਸ ਦੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਕਰਾਉਣੀਆਂ ਹਨ। ਫਿਰੋਜ਼ਪੁਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ, ”ਤੁਹਾਡਾ ਜੋਸ਼ ਅਤੇ ਪਿਆਰ ਦੇਖ ਕੇ ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਭਾਰੀ ਗਿਣਤੀ ਵੋਟਾਂ ਨਾਲ ਜਿੱਤੇਗੀ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣੇਗੀ।” ਉਨਾਂ ਪੰਜਾਬ ਵਿੱਚ ਚੰਗੇ ਹਸਪਤਾਲ ਅਤੇ ਸਕੂਲ ਬਣਾਉਣ ਲਈ, ਨੌਜਵਾਨਾਂ ਦੇ ਉਜਵਲ ਭਵਿੱਖ ਲਈ, ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾੳਣ ਲਈ 20 ਫਰਵਰੀ ਨੂੰ ‘ਝਾੜੂ’ ਦਾ ਬਟਨ ਦੱਬ ਕੇ ਆਪ ਉਮੀਦਵਾਰ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.