ਪੰਜਾਬ ਭਰ ਦੀਆਂ ਅਦਾਲਤਾਂ ਵਿੱਚ ਇਸ ਹਫ਼ਤੇ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਫ਼ੈਸਲਾ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਸਹਿਮਤੀ ਨਾਲ ਲਿਆ ਗਿਆ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅਦਾਲਤਾਂ ਦੇ ਬਾਹਰ ਪ੍ਰਸ਼ਾਸਨ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ।ਸਮੂਹ ਵਕੀਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਮਤਾ ਪਾਸ ਕਰਦਿਆਂ ਐਕਸ਼ਨ ਪਲਾਨ ਕੇਸਾਂ, ਲੀਗਲ ਐਡ ਡਿਫੈਂਸ ਕੌਂਸਲ ਸਕੀਮ ਅਤੇ ਗ੍ਰਾਮ ਨਿਆਂਲਿਆਂ ਦੇ ਵਿਰੋਧ ਵਿੱਚ ਰੋਸ ਪ੍ਰਗਟਾਇਆ ਗਿਆ। ਵਕੀਲਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਨੀਤੀਆਂ ’ਤੇ ਦੁਬਾਰਾ ਵਿਚਾਰ ਕੀਤਾ ਜਾਵੇ ਕਿਉਂਕਿ ਇਹ ਵਕੀਲ ਭਾਈਚਾਰੇ ’ਤੇ ਵੱਡਾ ਬੋਝ ਬਣ ਰਹੀਆਂ ਹਨ।ਵਕੀਲਾਂ ਦਾ ਕਹਿਣਾ ਹੈ ਕਿ ਐਕਸ਼ਨ ਪਲਾਨ ਕੇਸਾਂ ਕਾਰਨ ਉਨ੍ਹਾਂ ’ਤੇ ਕੰਮ ਦਾ ਦਬਾਅ ਲਗਾਤਾਰ ਵਧ ਰਿਹਾ ਹੈ। ਕੇਸਾਂ ਨੂੰ ਤੇਜ਼ੀ ਨਾਲ ਨਿਪਟਾਉਣ ਦੀ ਦੌੜ ਵਿੱਚ ਕਈ ਵਾਰ ਪੱਖਕਾਰਾਂ ਨੂੰ ਸਹੀ ਢੰਗ ਨਾਲ ਇਨਸਾਫ਼ ਨਹੀਂ ਮਿਲ ਪਾਂਦਾ। ਇਸ ਨਾਲ ਵਕੀਲਾਂ ਦੀ ਨਿੱਜੀ ਜ਼ਿੰਦਗੀ ਅਤੇ ਸਿਹਤ ’ਤੇ ਵੀ ਮਾੜਾ ਅਸਰ ਪੈ ਰਿਹਾ ਹੈਇਸੇ ਤਰ੍ਹਾਂ, ਲੀਗਲ ਐਡ ਡਿਫੈਂਸ ਕੌਂਸਲ ਸਕੀਮ ਦੇ ਗਲਤ ਇਸਤੇਮਾਲ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਵਕੀਲਾਂ ਅਨੁਸਾਰ ਇਸ ਸਕੀਮ ਨਾਲ ਰੋਜ਼ਾਨਾ ਪ੍ਰੈਕਟਿਸ ਕਰਨ ਵਾਲੇ ਵਕੀਲਾਂ ’ਤੇ ਸਿੱਧਾ ਪ੍ਰਭਾਵ ਪੈ ਸਕਦਾ ਹੈ। ਪਿੰਡਾਂ ਵਿੱਚ ਕੈਂਪ ਲਗਾ ਕੇ ਕੀਤੇ ਜਾ ਰਹੇ ਗਲਤ ਪ੍ਰਚਾਰ ਨੂੰ ਵੀ ਚਿੰਤਾਜਨਕ ਦੱਸਿਆ ਗਿਆ ਹੈ।ਵਕੀਲ ਜਥੇਬੰਦੀਆਂ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਮਸਲਿਆਂ ’ਤੇ ਢੁਕਵਾਂ ਫ਼ੈਸਲਾ ਨਹੀਂ ਲੈਂਦੀ, ਤਦ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




