ਤਾਮਿਲਨਾਡੂ : ਤਾਮਿਲਨਾਡੂ ਦੇ ਊਰਜਾ ਮੰਤਰੀ ਵੀ ਸੇਂਥਿਲ ਬਾਲਾਜੀ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਹਨ। ਈਡੀ ਅਧਿਕਾਰੀਆਂ ਨੇ ਬੁੱਧਵਾਰ ਸਵੇਰੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਜਿਵੇਂ ਹੀ ਅਧਿਕਾਰੀ ਉਸ ਨੂੰ ਆਪਣੇ ਨਾਲ ਲਿਜਾਣ ਲੱਗੇ ਤਾਂ ਮੰਤਰੀ ਵੀ ਸੇਂਥਿਲ ਬਾਲਾਜੀ ਰੋਂਣ ਲੱਗ ਪਿਆ ਤੇ ਹਰ ਕੋਈ ਹੈਰਾਨ ਸੀ ਕਿ ਕੀ ਹੋ ਰਿਹਾ । ਇਕ ਦਿਨ ਪਹਿਲਾਂ ਈਡੀ ਨੇ ਮੰਤਰੀ ਨਾਲ ਜੁੜੇ ਟਿਕਾਣਿਆਂ ‘ਤੇ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਈਡੀ ਉਸ ਨੂੰ ਮੈਡੀਕਲ ਜਾਂਚ ਲਈ ਚੇਨਈ ਦੇ ਓਮੰਡੁਰਾਰ ਸਰਕਾਰੀ ਹਸਪਤਾਲ ਲੈ ਗਈ। ਉੱਥੇ ਵੀ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਉੱਥੇ ਉਹ ਕਾਰ ਦੀ ਸੀਟ ‘ਤੇ ਲੇਟਿਆ ਹੋਇਆ ਸੀ ਅਤੇ ਰੋ ਰਿਹਾ ਸੀ।
I Strongly condemn the misuse of ED against Tamil Nadu Electricity Minister, Mr. V. Senthil Balaji.
Blinded by political vendetta, the BJP is causing irreversible damage to our democracy!#SenthilBalajiArrest pic.twitter.com/Vc4laebMQU
— YSR (@ysathishreddy) June 14, 2023
ਜਿਵੇਂ ਹੀ ਈਡੀ ਵੀ ਸੇਂਥਿਲ ਬਾਲਾਜੀ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਰਹੀ ਸੀ ਤਾਂ ਉਹ ਉੱਚੀ-ਉੱਚੀ ਰੋਣ ਲੱਗਾ। ਇਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਈਡੀ ਦੇ ਅਧਿਕਾਰੀ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਉਨ੍ਹਾਂ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਨਾਅਰੇਬਾਜ਼ੀ ਕੀਤੀ। ਡੀਐਮਕੇ ਦੇ ਸੰਸਦ ਮੈਂਬਰ ਅਤੇ ਵਕੀਲ ਐਨਆਰ ਏਲਾਂਗੋ ਨੇ ਦੱਸਿਆ ਕਿ ਸੇਂਥਿਲ ਬਾਲਾਜੀ ਨੂੰ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.