Press ReleasePunjabTop News

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਮੀਤ ਹੇਅਰ ਵੱਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 89 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਦੇਹਾਂਤ ਕੋਲਕਾਤਾ ਵਿਖੇ ਸੰਖੇਪ ਬਿਮਾਰੀ ਉਪਰੰਤ ਹੋਇਆ।ਮੀਤ ਹੇਅਰ ਨੇ ਕਿਹਾ ਕਿ ਮੋਹਨ ਕਾਹਲੋਂ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਖਾਸ ਕਰਕੇ ਪੰਜਾਬੀ ਨਾਵਲਕਾਰੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।

MLA Pathanmajra ਦਾ ਵੱਡਾ ਖ਼ੁਲਾਸਾ! Chandumajra ਦੇ ਟੱਚ ਸੀ ਮੇਰੀ ਪਤਨੀ! Viral Video ਤੋਂ ਵੀ ਚੁੱਕਿਆ ਪਰਦਾ

ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ ਜਿਸ ਕਰਕੇ ਉਨ੍ਹਾਂ ਦੀਆਂ ਲਿਖਤਾਂ ਵਿੱਚ ਵੰਡ ਦਾ ਦਰਦ ਪੜ੍ਹਨ ਨੂੰ ਮਿਲਦਾ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਵਿੱਛੜੇ ਸਾਹਿਤਕਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਤੇ ਪਾਠਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button