ਪਟਿਆਲਾ : ਪੰਜਾਬ ਵਿੱਚ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਠੰਢ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਦਸੰਬਰ ਮਹੀਨੇ ਵਿੱਚ ਮੌਸਮ ਪੂਰੀ ਤਰ੍ਹਾਂ ਬਦਲਦਾ ਨਜ਼ਰ ਆ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਡ ਲੋਕਾਂ ਲਈ ਮੁਸੀਬਤ ਬਣ ਸਕਦੀ ਹੈ । ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਠੰਢ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰੀ ਭਾਰਤ ਵਿੱਚ ਠੰਡ ਦੇ ਨਾਲ-ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ । ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਅਤੇ ਠੰਢ ਨੇ ਆਪਣਾ ਅਸਰ ਵਿਖਾਇਆ।
ਕਿਸਾਨ ਆਗੂਆਂ ਦਾ ਫ਼ੈਸਲਾ, ਰਾਤੋ-ਰਾਤ ਜ਼ੀਰਾ ਪਹੁੰਚੇ ਲੱਖਾਂ ਕਿਸਾਨ, ਲੱਗਿਆ ਪੱਕਾ ਮੋਰਚਾ | D5 Channel Punjabi
ਸਵੇਰ ਵੇਲੇ ਪਈ ਸੰਘਣੀ ਧੁੰਦ ਕਾਰਨ ਕੰਮਕਾਜ ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੱਡੀਆਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਰਾਹਗੀਰਾਂ ਆਪਣੀ ਮੰਜ਼ਿਲ ਉਤੇ ਪਹੁੰਚਣ ਲਈ ਦੇਰ ਹੁੰਦੀ ਨਜ਼ਰ ਆਈ। ਸਕੂਲ ਜਾਣ ਸਮੇਂ ਬੱਚਿਆਂ ਨੂੰ ਕਾਫੀ ਦਿੱਕਤ ਪੇਸ਼ ਆਈ। ਮੌਸਮ ਵਿਭਾਗ ਮੁਤਾਬਕ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਇੰਤਜ਼ਾਰ ਕਰਨਾ ਹੋਵੇਗਾ । ਪਹਾੜਾਂ ਵਿੱਚ ਠੰਡ ਵਿੱਚ ਹੋਰ ਵੀ ਵਾਧਾ ਹੋਵੇਗਾ, ਪਰ ਬਰਫਬਾਰੀ ਦੀ ਸੰਭਾਵਨਾ ਘੱਟ ਹੈ । ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.