IndiaTop News

ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ‘ਚ ਭਿਆਨਕ ਸੜਕ ਹਾਦਸਾ, 10 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ

ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਵਾਰਾਣਸੀ-ਪ੍ਰਯਾਗਰਾਜ ਰਾਸ਼ਟਰੀ ਰਾਜਮਾਰਗ ‘ਤੇ ਕਚਵਾਂ ਥਾਣਾ ਖੇਤਰ ਦੇ ਕਟਕਾ ਪਿੰਡ ਨੇੜੇ ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਨੇ ਇਕ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਟਰਾਲੀ ਦੇ ਪਰਖੱਚੇ ਉੱਡ ਗਏ ਅਤੇ ਟਰੈਕਟਰ ਪਲਟ ਗਿਆ। ਹਾਦਸੇ ‘ਚ ਟਰੈਕਟਰ ਟਰਾਲੀ ‘ਚ ਸਵਾਰ 10 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਵਾਰਾਣਸੀ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ।

ਭਦੋਹੀ ਦੇ ਮਜ਼ਦੂਰ ਵਾਰਾਣਸੀ ਦੇ ਰਾਮਸਿੰਘਪੁਰ ਮਿਰਜ਼ਾਮੁਰਾਦ ਵਿੱਚ ਇੱਕ ਟਰੈਕਟਰ ਟਰਾਲੀ ਵਿੱਚ ਛੱਤ ਪਾ ਕੇ ਆਪਣੇ ਘਰ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button