IndiaTop News

ਏਅਰ ਇੰਡੀਆ ਦੀ ਬਰਮਿੰਘਮ ਤੋਂ ਦਿੱਲੀ ਜਾਣ ਵਾਲੀ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 22 ਜੂਨ –  ਏਅਰ ਇੰਡੀਆ ਦੀ ਬਰਮਿੰਘਮ ਤੋਂ ਦਿੱਲੀ ਜਾਣ ਵਾਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਜਿਸ ਕਾਰਨ ਇਸ ਉਡਾਣ ਨੂੰ ਰਿਆਧ ਵੱਲ ਮੋੜ ਦਿੱਤਾ ਗਿਆ ਅਤੇ ਸਾਊਦੀ ਅਰਬ ਦੇ ਸ਼ਹਿਰ ਵਿਚ ਸੁਰੱਖਿਅਤ ਉਤਾਰਿਆ ਗਿਆ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਅਹਿਮਦਾਬਾਦ ਹਾਦਸੇ ਤੋਂ ਬਾਅਦ ਅਸਥਾਈ ਤੌਰ ’ਤੇ ਆਪਣੀਆਂ ਸੇਵਾਵਾਂ ਘਟਾ ਦਿੱਤੀਆਂ ਹਨ। ਏਅਰ ਇੰਡੀਆ ਨੇ ਕਿਹਾ ਕਿ ਰਿਆਧ ਤੋਂ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਬਰਮਿੰਘਮ ਤੋਂ ਦਿੱਲੀ ਜਾਣ ਵਾਲੀ ਉਡਾਣ ਏI114 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਅਤੇ ਨਤੀਜੇ ਵਜੋਂ ਇਸ ਨੂੰ ਰਿਆਧ ਵੱਲ ਮੋੜ ਦਿੱਤਾ ਗਿਆ ਜਿੱਥੇ ਇਸ ਦੇ ਯਾਤਰੀਆਂ ਨੂੰ ਸੁਰੱਖਿਅਤ ਉਤਾਰਿਆ ਗਿਆ। ਹਵਾਈ ਜਹਾਜ਼ ਦੀ ਸੁਰੱਖਿਆ ਪੱਖੋਂ ਜਾਂਚ ਕੀਤੀ ਗਈ। ਇਸ ਤੋਂ ਬਾਅਦ ਯਾਤਰੀਆਂ ਨੂੰ ਹੋਟਲ ਵਿਚ ਰਿਹਾਇਸ਼ ਪ੍ਰਦਾਨ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button