NewsBreaking NewsD5 specialIndiaPoliticsPunjab

ਓਡੀਸ਼ਾ ‘ਚ ਇਤਿਹਾਸਕ ਅਸਥਾਨ ਮੰਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੋਹਰੀ ਨੀਤੀ ਤਿਆਰ

ਪਟਿਆਲਾ : ਓਡੀਸ਼ਾ ‘ਚ ਜਗਨਨਾਥ ਪੁਰੀ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਹਰੀ ਨੀਤੀ ਤਿਆਰ ਕੀਤੀ ਗਈ ਹੈ। ਇਸ ਨੀਤੀ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਓਡੀਸ਼ਾ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਦੂਜੇ ਪਾਸੇ ਇਸ ਸਬੰਧ ‘ਚ ਕਮੇਟੀ ਸੁਪਰੀਮ ਕੋਰਟ ‘ਚ ਵੀ ਪਟੀਸ਼ਨ ਦਾਇਰ ਕਰੇਗੀ।

NEWS BULLETIN || ਪੰਜਾਬ ਦੀਆਂ ਵੱਡੀਆਂ ਖ਼ਬਰਾਂ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ | Punjab News

ਬੀਤੇ ਦਿਨ ਵੀ ਮੱਗੂ ਮੱਠ ਸਬੰਧੀ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਜਿਸ ‘ਚ ਵੱਖ-ਵੱਖ ਥਾਵਾਂ ਤੋਂ ਜੁੜੇ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ। ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੋਂ ਕੀਤੀ ਗਈ। ਮੀਟਿੰਗ ‘ਚ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਕਿ ਇਤਿਹਾਸਕ ਸਥਾਨ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਓਡੀਸ਼ਾ ਸਰਕਾਰ ਨਾਲ ਗੱਲਬਾਤ ਜਾਰੀ ਰੱਖੀ ਜਾਵੇ ਅਤੇ ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਲਈ ਸਾਰੇ ਦਸਤਾਵੇਜ਼ ਤਿਆਰ ਕੀਤੇ ਜਾਣੇ।

MAJITHIYA ਨਈਂ ਟਲਦਾ, ਫਿਰ ਘੇਰ ਲਿਆ CAPTAIN, ਨਾਲੇ ਮੰਤਰੀਆਂ ਦੀ ਵੀ ਬਣਾਤੀ ਰੇਲ! D5 Channel Punjabi

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਕਾਨਫਰੰਸ ‘ਚ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਕੋਆਰਡੀਨੇਟਰ ਸਕੱਤਰ ਸਿੰਘ ਮੀਤ ਸਕੱਤਰ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਸੀਨੀਅਰ ਵਕੀਲ ਬ੍ਰਿਜਿੰਦਰ ਸਿੰਘ ਲੂੰਬਾ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

BIG BREAKING ਕਰਫਿਊ ਨੂੰ ਲੈਕੇ CAPTAIN ਦਾ ਐਲਾਨ, ਦੇਖੋ ਕਦੋਂ ਖੁੱਲ੍ਹੇਗਾ ਕਰਫਿਊ ? D5 Channel Punjabi

ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਤਿਹਾਸਕ ਮੱਗੂ ਮੱਠ ਦਾ ਮਾਮਲੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਓਡੀਸ਼ਾ ਸਰਕਾਰ ਨਾਲ ਗੱਲਬਾਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਇਸ ਧਾਰਮਿਕ ਅਸਥਾਨ ਦਾ ਪ੍ਰਬੰਧ ਸਿੱਖ ਕੌਮ ਖੁਦ ਕਰੇ, ਪਰ ਅਜੇ ਤੱਕ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੱਗੂ ਮੱਠ ਦਾ ਪ੍ਰਬੰਧ ਹਾਸਲ ਕਰਨ ਲਈ ਅੱਗੇ ਵੀ ਕੋਸ਼ਿਸ਼ਾਂ ਜਾਰੀ ਰੱਖੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button