‘ਔਰਤਾਂ ਨੂੰ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਨੇ’
ਚਮਕੌਰ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਵਿਖੇ ਰੈਲੀ ਆਯੋਜਿਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਰੈਲੀ ‘ਚ ਪੁੱਜੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੰਬੋਧਨ ’ਚ 70 ਹਜ਼ਾਰ ਵਰਕਰਾਂ ਦਾ ਮਸਲਾ ਹੱਲ ਕਰਦੇ ਹੋਏ ਵੱਡੀ ਸੌਗਾਤ ਦਿੱਤੀ ਹੈ। ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਚਰਨਜੀਤ ਸਿੰਘ ਨੇ 22 ਹਜ਼ਾਰ ਆਸ਼ਾ ਵਰਕਰਾਂ ਲਈ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ 2500 ਰੁਪਏ ਮਹੀਨੇ ਦਾ ਭੱਤਾ ਮਿਲੇਗਾ। ਇਸ ਦੇ ਨਾਲ ਹੀ 5 ਲੱਖ ਰੁਪਏ ਦੀ ਹੈਲਥ ਕੈਸ਼ਲੈੱਸ ਇੰਸ਼ੋਰੈਂਸ ਕੀਤੀ ਜਾਵੇਗੀ। ਇਸ ਦੇ ਇਲਾਵਾ ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਦੇਣ ਦਾ ਵੀ ਐਲਾਨ ਕੀਤਾ ਗਿਆ। ਉਥੇ ਹੀ ਮਿਡ-ਡੇ-ਮੀਲ ਵਰਕਰਾਂ ਲਈ ਤਿੰਨ ਹਜ਼ਾਰ ਮਹੀਨਾ ਭੱਤਾ ਦੇਣ ਦਾ ਐਲਾਨ ਕੀਤਾ, ਜੋਕਿ 10 ਮਹੀਨੇ ਦੀ ਜਗ੍ਹਾ 12 ਮਹੀਨੇ ਹੀ ਦਿੱਤਾ ਜਾਵੇਗਾ। ਚੰਨੀ ਨੇ ਕਿਹਾ ਮਿਡ-ਡੇ-ਮੀਲ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਵੀ ਦਿੱਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਚੰਨੀ ਵੱਲੋਂ ਅੱਜ ਕੁੱਲ 64 ਕਰੋੜ 25 ਲੱਖ ਦਾ ਦਿੱਤਾ ਤੋਹਫ਼ਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਚੰਨੀ ਦਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, ਬਾਗੋ-ਬਾਗ ਕਰਤੇ ਲੋਕ || D5 Channel Punjabi
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੀ ਭੇਟ ਕੀਤੇ। ਆਪਣੇ ਸੰਬੋਧਨ ਦੌਰਾਨ ਚੰਨੀ ਨੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਹੱਕ ਦੇਣਾ ਸਾਡੀਆਂ ਸਰਕਾਰਾਂ ਦਾ ਫਰਜ਼ ਹੈ। ਮਾਂਵਾਂ ਭੈਣਾਂ ਜਦੋਂ ਆਸ਼ੀਰਵਾਦ ਦਿੰਦੀਆਂ ਹਨ, ਉਹ ਆਸ਼ੀਰਵਾਦ ਕਦੇ ਰੁਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 33 ਫ਼ੀਸਦੀ ਨੌਕਰੀਆਂ ਔਰਤਾਂ ਲਈ ਰਾਖਵੀਆਂ ਕੀਤੀਆਂ ਹਨ। ਇਹ ਇਕੱਲਾ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿੱਥੇ ਔਰਤਾਂ ਨੂੰ ਪਾਵਰ ਦਿੱਤੀ ਗਈ ਹੈ। ਉਥੇ ਹੀ ਵਿਰੋਧੀਆਂ ’ਤੇ ਤੰਜ ਕਰਦੇ ਹੋਏ ਚੰਨੀ ਨੇ ਕਿਹਾ ਕਿ ਪੰਜਾਬ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇ ਜੁਮਲੇ ਦਿੱਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨੇ ਸਾਧਦੇ ਹੋਏ ਚੰਨੀ ਨੇ ਕਿਹਾ ਕਿ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਲੋੜ ਨਹੀਂ ਸਗੋਂ ਔਰਤਾਂ ਨੂੰ ਪਾਵਰ ਦੀ ਲੋੜ ਹੈ। ਇਕ ਹਜ਼ਾਰ ਰੁਪਏ ਨਾਲ ਕੁਝ ਨਹੀਂ ਹੋਣਾ। ਔਰਤਾਂ ਰਾਜ ਕਰਨ ਤਾਂ ਇਕ ਹਜ਼ਾਰ ਕੀ ਲੱਖਾਂ ਰੁਪਏ ਘਰ ’ਚ ਆਉਣਗੇ। ਔਰਤਾਂ ਨੂੰ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.