Press ReleaseBreaking NewsD5 specialNewsPunjab

ਕਣਕ ਦੀ ਖਰੀਦ : ਬਾਰਦਾਨੇ ਦੀ ਕਮੀ ਪੂਰੀ ਕਰਨ ਲਈ ਕੀਤੇ ਗਏ ਹਨ ਵਿਸ਼ੇਸ਼ ਪ੍ਰਬੰਧ

-ਆੜ੍ਹਤੀਏ ਆਪਣੇ ਪੱਧਰ ਉੱਤੇ ਵੀ ਬਾਰਦਾਨੇ ਦਾ ਪ੍ਰਬੰਧ ਕਰ ਸਕਦੇ ਹਨ
-ਪੰਜਾਬ ਸਰਕਾਰ ਵੱਲੋਂ ਬਾਰਦਾਨਾ ਦੇ ਮੂਲ ਨਿਰਧਾਰਿਤ
*ਜ਼ਿਲੇ ਦੀਆਂ ਮੰਡੀਆਂ ’ਚ 2.12 ਲੱਖ ਟਨ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ
* ਮੰਡੀਆਂ ਵਿਚ 2.49 ਲੱਖ ਟਨ ਜਿਣਸ ਦੀ ਆਮਦ

ਬਰਨਾਲਾ :  ਜ਼ਿਲ੍ਹੇ ਭਰ ਦੀਆਂ ਜਿਨਾਂ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਹੈ, ਉਸ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਬਾਰਦਾਨੇ ਦਾ ਪ੍ਰਬੰਧ ਆੜਤੀਆਂ ਪਾਸੋਂ ਆਪਣੇ ਪੱਧਰ ’ਤੇ ਵੀ ਕੀਤਾ ਜਾ ਸਕਦਾ ਹੈ. ਬਾਰਦਾਨੇ ਦਾ ਮੁੱਲ ਸਰਕਾਰ ਵੱਲੋਂ 41 ਰੁਪਏ 90 ਪੈਸੇ ਸਮੇਤ ਜੀ.ਐਸ.ਟੀ. ਅਤੇ 39 ਰੁਪਏ 90 ਪੈਸੇ ਬਿਨਾਂ ਜੀ.ਐਸ.ਟੀ. ਤੋਂ ਨਿਰਧਾਰਿਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਾਰਦਾਨੇ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਆੜਤੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ।  ਉਨ੍ਹਾਂ ਰਧਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਰਦਾਨੇ ਦੀ ਕਮੀ ਨੂੰ ਦੂਰ ਕਰਨ ਲਈ ਬਾਰਦਾਨੇ ਦੀ ਖਰੀਦ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਕਣਕ ਦੀ ਭਰਾਈ ਦੇ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।

🔴LIVE |ਕਿਸਾਨਾਂ ਦਾ ਦਿੱਲੀ ‘ਤੇ ਹੱਲਾ ਬੋਲ!ਵੱਡਾ ਐਕਸ਼ਨ! ਦਿੱਲੀ ਪਹੁੰਚੇ ਲੱਖਾਂ ਕਿਸਾਨ!ਭਾਜਪਾ ਸਰਕਾਰ ਲਈ ਨਵੀਂ ਬਿਪਤਾ!

ਨਾਲ ਹੀ ਜ਼ਿਲ੍ਹਾ ਕੁਰਕ ਅਤੇ ਸਿਵਲ ਸਪਲਾਈ ਅਫਸਰ ਸ਼੍ਰੀਮਤੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਜਾਰੀ ਹੈ ਅਤੇ ਕਿਸਾਨਾਂ ਨੂੰ ਆਨਲਾਈਨ ਪ੍ਰਕਿਰਿਆ ਰਾਹੀਂ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ 21 ਅਪਰੈਲ ਤੱਕ 2,49,733 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,12, 096 ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 71,270 ਟਨ, ਮਾਰਕਫੈਡ ਨੇ 44,865 ਟਨ, ਪਨਸਪ ਵੱਲੋਂ 53,820, ਵੇਅਰ ਹਾਊਸ ਵੱਲੋਂ 29,621 ਤੇ ਐਫ.ਸੀ.ਆਈ. ਵੱਲੋਂ 12,520 ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਆਨਲਾਈਨ ਵਿਧੀ ਰਾਹੀਂ 347 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button