NewsBreaking NewsD5 specialInternational

ਕਮਲਾ ਹੈਰਿਸ ਰਾਸ਼ਟਰਪਤੀ ਬਣਦੀ ਹੈ ਤਾਂ ਅਮਰੀਕਾ ਦੀ ਹੋਵੇਗੀ ਬੇਇੱਜ਼ਤੀ : ਟਰੰਪ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਹੁਣ ਬਸ ਕੁਝ ਹੀ ਮਹੀਨੇ ਬਚੇ ਹਨ। ਡੈਮੋਕ੍ਰੇਟਿਕ ਉਮੀਦਵਾਰ ਜੋ ਬਿਡੇਨ ਅਤੇ ਰਿਪਬਲਿਕਨ ਉਮੀਦਵਾਰ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਚਕਾਰ ਬਿਆਨਬਾਜੀ ਤੇਜ਼ ਹੋ ਗਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਉਪ-ਰਾਸ਼ਟਰਪਤੀ ਅਹੁਦੇ ਦੀ ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਉਨ੍ਹਾਂ ਨੂੰ ਪਸੰਦ ਨਹੀਂ ਕਰਦੇ ਅਤੇ ਜੇਕਰ ਉਹ ਰਾਸ਼ਟਰਪਤੀ ਬਣਦੀ ਹੈ ਤਾਂ ਇਹ ਅਮਰੀਕਾ ਦੀ ਬੇਇੱਜ਼ਤੀ ਹੋਵੇਗੀ। ਟਰੰਪ ਨੇ ਕਿਹਾ ਕਿ ਇਹ ਯਾਦ ਰੱਖਣਾ ਬਹੁਤ ਆਸਾਨ ਹੈ ਕਿ ਜੇਕਰ ਬਿਡੇਨ ਜਿੱਤਦੇ ਹਨ ਤਾਂ ਚੀਨ ਜਿੱਤਦਾ ਹੈ।

ਲਓ ਜੀ! ਬਾਜਵਾ ਨੇ ਖੋਲ੍ਹ ‘ਤੇ ਸੁਮੇਧ ਸੈਣੀ ਦੇ ਅੰਦਰਲੇ ਭੇਦ,ਦੱਸਿਆ ਸੈਣੀ ਨੇ ਕਿਵੇਂ ਢਾਹੇ ‘ਚ ਤਸ਼ੱਦਦ!

ਉੱਤਰੀ ਕੈਰੋਲਿਨਾ ‘ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਟਰੰਪ ਨੇ ਕਿਹਾ ਕਿ ਤੁਹਾਡੇ ਕੋਲ ਇੱਕ ਅਜਿਹੀ ਸਥਿਤੀ ਹੈ ਜਿੱਥੇ ਅਸੀਂ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਅਰਥ-ਵਿਵਸਥਾ ਦੀ ਉਸਾਰੀ ਕਰਦੇ ਹਾਂ ਅਤੇ ਸਾਨੂੰ ਇਸਨੂੰ ਬੰਦ ਕਰਨ ਲਈ ਮਜ਼ਬੂਰ ਕੀਤਾ ਗਿਆ, ਕਿਉਂਕਿ ਚੀਨੀ ਪਲੇਗ ਆਇਆ। ਹੁਣ ਅਸੀਂ ਅਰਥ-ਵਿਵਸਥਾ ਖੋਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਲੋਕ ਉਨ੍ਹਾਂ ਨੂੰ (ਅਮਰੀਕੀ ਡੈਮੋਕ੍ਰੇਟਿਕ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ) ਨੂੰ ਪਸੰਦ ਨਹੀਂ ਕਰਦੇ ਹਨ।

🔴 Live 🔴 ਖਾਲਿਸਤਾਨੀਆਂ ‘ਤੇ ਸਰਕਾਰ ਦੀ ਵੱਡੀ ਕਾਰਵਾਈ,ਪਾਕਿਸਤਾਨ ਨੇ ਦਿੱਤੀ ਭਾਰਤ ਨੂੰ ਵੱਡੀ ਧਮਕੀ

ਕੋਈ ਵੀ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ ਹੈ। ਉਹ ਕਦੇ ਵੀ ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਨਹੀਂ ਹੋ ਸਕਦੀ। ਇਹ ਸਾਡੇ ਦੇਸ਼ ਦੀ ਬੇਇੱਜ਼ਤੀ ਹੋਵੇਗੀ। ਉਨ੍ਹਾਂ ਨੇ ਕਿਹਾ ਇਹ ਸਪੱਸ਼ਟ ਸੀ ਕਿ ਆਖਿਰ ਕਿਉਂ ਚੀਨ ਅਤੇ ਦੰਗਾਈ ਬਿਡੇਨ ਨੂੰ ਜਿਤਾਉਣਾ ਚਾਹੁੰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਦੀਆਂ ਨੀਤੀਆਂ ਨਾਲ ਅਮਰੀਕਾ ‘ਚ ਗਿਰਾਵਟ ਆਵੇਗਾ। ਹੈਰਿਸ ‘ਤੇ ਹਮਲਾ ਕਰਦੇ ਹੋਏ ਟਰੰਪ ਨੇ ਕਿਹਾ ਕਿ ਇਹ ਦਿਲਚਸਪ ਸੀ ਕਿ ਬਿਡੇਨ ਨੇ ਉਨ੍ਹਾਂ ਨੂੰ ਦੋੜ ਤੋਂ ਬਾਹਰ ਹੋਣ ਦੇ ਬਾਵਜੂਦ ਅਗਲੀਆਂ ਚੋਣਾਂ ‘ਚ ਉਪ-ਰਾਸ਼ਟਰਪਤੀ ਉਮੀਦਵਾਰ ਲਈ ਚੁਣਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button